ਪੰਜਾਬ

punjab

ETV Bharat / state

ਨਨਕਾਣਾ ਸਾਹਿਬ ਜਾਣ ਵਾਲੀ ਬੱਸ ਵੀ ਹੋਈ ਬੰਦ - ਸਮਝੌਤਾ ਐਕਸਪ੍ਰੈੱਸ ਰੱਦ

ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਜਾਣ ਵਾਲੀ ਬੱਸ ਨੂੰ ਵੀ ਪਾਕਿਸਤਾਨ ਨੇ ਬੰਦ ਕਰ ਦਿੱਤਾ ਹੈ। ਹਾਲਾਂਕਿ ਇਸ ਖਬਰ ਦੀ ਪੁਸ਼ਟੀ ਹੁਣ ਤੱਕ ਨਹੀਂ ਹੋ ਪਾਈ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਬਤਾ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ।

ਫ਼ੋਟੋ

By

Published : Aug 10, 2019, 2:13 PM IST

ਅੰਮ੍ਰਿਤਸਰ: ਜੰਮੂ ਕਸ਼ਮੀਰ ਵਿੱਚ ਧਾਰਾ 370 'ਤੇ 35 ਏ ਹਟਣ ਤੋਂ ਬਾਅਦ ਪਾਕਿਸਤਾਨ ਵੱਲੋਂ ਸਮਝੌਤਾ ਐਕਸਪ੍ਰੈੱਸ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਜਾਣ ਵਾਲੀ ਬੱਸ ਨੂੰ ਵੀ ਪਾਕਿਸਤਾਨ ਨੇ ਬੰਦ ਕਰ ਦਿੱਤਾ ਹੈ। ਹਾਲਾਂਕਿ ਇਸ ਖਬਰ ਦੀ ਪੁਸ਼ਟੀ ਹੁਣ ਤੱਕ ਨਹੀਂ ਹੋ ਪਾਈ।

ਵੀਡੀਓ
ਇਸ ਬਾਰੇ ਅੰਮ੍ਰਿਤਸਰ ਦੇ ਸੁਰੱਖਿਆ ਅਧਿਕਾਰੀਆਂ ਨੂੰ ਵੀ ਕੋਈ ਹੁਕਮ ਨਹੀਂ ਜਾਰੀ ਕੀਤੇ ਗਏ। ਇਸ ਮਾਮਲੇ ਬਾਰੇ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਬਤਾ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਦੀ ਤਰ੍ਹਾਂ ਰੁਟੀਨ ਮੁਤਾਬਕ ਪਾਕਿਸਤਾਨ ਤੋਂ ਆਈ ਬੱਸ ਰਵਾਨਾ ਹੋ ਚੁੱਕੀ ਹੈ ਪਰ ਬੱਸ ਵਿੱਚ ਕੁੱਝ ਦਿਨਾਂ ਤੋਂ ਕੋਈ ਸਵਾਰੀ ਨਾ ਹੋਣ ਕਰਕੇ ਇਹ ਖਾਲੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਭ ਤੋਂ ਭਾਰਤ 'ਤੇ ਪਾਕਿਸਤਾਨ ਦੇ ਰਿਸ਼ਤਿਆਂ 'ਤੇ ਅਸਰ ਪੈਂਦਾ ਸਾਫ਼ ਦਿਖਾਈ ਦੇ ਰਿਹਾ ਹੈ। ਇਨ੍ਹਾਂ ਹਾਲਾਤਾਂ 'ਤੇ ਅੰਮ੍ਰਿਤਸਰ ਤੋਂ ਸ਼ਿਵ ਸੈਨਾ ਬਾਲਾ ਸਾਹਿਬ ਦੇ ਪ੍ਰਧਾਨ ਰਾਜਿੰਦਰ ਸਹਦੇਵ ਦਾ ਕਹਿਣਾ ਹੈ ਕਿ ਸਾਨੂੰ ਪਾਕਿਸਤਾਨ ਨਾਲ ਸਾਰੇ ਸਮਝੌਤੇ ਬੰਦ ਕਰ ਦੇਣੇ ਚਾਹੀਦੇ ਹਨ ਅਤੇ ਪਾਕਿਸਤਾਨ ਨਾਲ ਸਾਰੇ ਕਾਰੋਬਾਰਾਂ 'ਤੇ ਵੀ ਰੋਕ ਲਗਾ ਦੇਣੀ ਚਾਹੀਦੀ ਹੈ।

ABOUT THE AUTHOR

...view details