ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ(Sri Darbar Sahib) ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ(Central Sikh Museum) ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ(Former President of the Shiromani Committee Jathedar Avtar Singh Makkar), ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ(Baba Hardev Singh Lulon, former member of Shiromani Committee and Dharam Prachar Committee) ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ(Babbar Akali Shaheed Jathedar Amar Singh Dhaliwal) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ(Sachkhand Sri Harmandir Sahib) ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ(Head Granthi Singh Sahib Giani Jagtar Singh) ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਨਿਭਾਈ।
ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸਥਾਪਨਾ ਤੋਂ ਲੈ ਕੇ ਆਪਣੇ ਅੰਤਲੇ ਸਮੇਂ ਤੱਕ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਈ।