ਪੰਜਾਬ

punjab

ETV Bharat / state

ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਮਾਨਵਤਾ ਦੀ ਸੇਵਾ ’ਚ ਪਾਇਆ ਜਾ ਰਿਹਾ ਯੋਗਦਾਨ - contribution of the Shiromani Committee

ਬੀਤੇ ਦਿਨ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਬੀਤੇ ਦਿਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਵਿਡ ਸੈਂਟਰ ਬਣਾਏ ਗਏ ਹਨ।

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ

By

Published : May 29, 2021, 4:28 PM IST

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਬੀਤੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੋਵਿਡ-19 ਸਬੰਧੀ ਕੀਤੇ ਜਾ ਰਹੇ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ, ਪਰ ਸਰਕਾਰਾਂ ਵੱਲੋਂ ਕੋਈ ਪੁਖਤਾ ਪ੍ਰਬੰਧ ਨਹੀਂ ਹਨ। ਜਿਸਦੇ ਚਲਦੇ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਵਿਡ ਸੈਂਟਰ ਬਣਾਏ ਗਏ ਹਨ।

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ

ਉਨ੍ਹਾਂ ਦੱਸਿਆ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਦੇ ਸਹਿਯੋਗ ਨਾਲ ਵੈਂਟੀਲੇਟਰ, ਆਕਸੀਜਨ ਕੰਸਟ੍ਰੇਟਰ ਮਰੀਜਾਂ ਨੂੰ ਮੁਹਈਆ ਕਰਵਾਏ ਜਾ ਰਹੇ ਹਨ, ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿਖੇ ਕੋਵਿਡ ਵੈਕਸੀਨ ਦਾ ਕੈਂਪ ਲਾਗਉਣ ਜਾ ਰਹੀ ਹੈ। ਜਿਸਦੇ ਚਲਦੇ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ, ਕਰੋਣਾ ਵੈਕਸੀਨ ਲਗਵਾਉਣ ਲਈ ਇੱਥੇ ਪੁਹੰਚਣ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰੋਣਾ ਮਹਾਂਮਾਰੀ ਦੀ ਜੰਗ ਨਾਲ ਨਜਿੱਠਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਵਿਡ ਮਰੀਜਾਂ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਉਸਦੇ ਸ਼ੁਰੂਆਤੀ ਲੱਛਣਾਂ ਨੂੰ ਹੀ ਦੇਖਦਿਆਂ ਹੀ ਇਲਾਜ ਲਈ ਪੁਹੰਚ ਕੇ ਕੀਮਤੀ ਜਾਨਾਂ ਨੂੰ ਬਚਾਉਣ। ਉਨ੍ਹਾਂ ਦੱਸਿਆ ਕਿ ਲੋਕ ਅਕਸਰ ਆਖਰੀ ਸਟੇਜ ’ਤੇ ਹਸਪਤਾਲ ਪੁੱਜਦੇ ਹਨ, ਜਦੋਂ ਉਨ੍ਹਾਂ ਦੀ ਜਾਨ ਨੂੰ ਬਚਾਉਣਾ ਮੁਸ਼ਕਿਲ ਹੋ ਜਾਂਦਾ ਹੈ। ਬੀਬੀ ਜਗੀਰ ਕੌਰ ਨੇ ਸਰਕਾਰਾਂ ਦੀ ਨਾਕਾਮੀਆਂ ਦਸਦੇ ਹੋਏ ਕਿਹਾ ਕਿ ਜੇਕਰ ਅਸੀਂ ਵਿਦੇਸ਼ਾਂ ਤੋਂ ਮਦਦ ਮੰਗਵਾ ਸਕਦੇ ਹਾਂ ਤਾਂ ਸਰਕਾਰਾਂ ਕਿਉਂ ਨਹੀਂ ਅਜਿਹੇ ਕਦਮ ਚੁੱਕ ਦੀਆਂ।

ਉਨ੍ਹਾਂ ਆਖ਼ਰ ’ਚ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਇਜਾਜ਼ਤ ਦੇਵੇ ਤਾਂ ਸ਼੍ਰੋਮਣੀ ਕਮੇਟੀ ਵਿਦੇਸ਼ਾਂ ਤੋਂ ਵੈਕਸੀਨ ਮੰਗਵਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਸੰਗਤਾਂ ਸ਼੍ਰੋਮਣੀ ਕਮੇਟੀ ਤੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਲਗਾਏ ਜਾਣ ਵਾਲੇ ਕੈਂਪ ਤੋਂ ਵੈਕਸੀਨੇਸ਼ਨ ਦਾ ਲਾਭ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ: ਦੁੱਧ ਦਾ ਟੈਂਕਰ ਪਲਟਿਆ, ਸੜਕ 'ਤੇ ਵਗਦੀ ਨਜ਼ਰ ਆਈ ਦੁੱਧ ਦੀ ਨਦੀ

ABOUT THE AUTHOR

...view details