ਅੰਮ੍ਰਿਤਸਰ :ਪੰਜਾਬ ਦੀਆਂ ਸੁਰੱਖਿਅਤ ਮੰਨੀਆਂ ਜਾਂਦੀਆਂ ਕੇਂਦਰੀ ਮਾਡਰਨ ਜੇਲ੍ਹਾਂ ਵਿਚ ਅਕਸਰ ਹੀ ਕੈਦੀਆਂ ਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਕੈਦੀਆਂ ਤੇ ਹਵਾਲਾਤੀਆਂ ਤੋਂ ਹਰ ਵਾਰ ਫੋਨ ਨਸ਼ਾ ਆਦਿ ਬਰਾਮਦ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ।ਇੰਨਾਂ ਹੀ ਨਹੀਂ ਅੱਜਕੱਲ ਤਾਂ ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਦੇ ਵਿੱਚ ਰਹਿੰਦੀਆਂ ਹਨ। ਕਦੇ ਫ਼ੋਨ 'ਤੇ ਲਾਈਵ ਹੋ ਕੇ ਲੋਕਾਂ ਆਪਣੀ ਸੋਸ਼ਲ ਮੀਡੀਆ ਉੱਤੇ ਅੰਦਰ ਦੀਆਂ ਗਤੀਵਿਧੀਆਂ ਦਰਜ ਹਨ ਅਤੇ ਕਦੀ ਗੈਂਗਸਟਰ ਫੋਨ ਕਰ ਕੇ ਲੋਕਾਂ ਕੋਲੋਂ ਫਿਰੌਤੀ ਮੰਗਦੇ ਹਨ ਉੱਥੇ ਹੀ ਅੰਮ੍ਰਿਤਸਰ ਜੇਲ ਅਕਸਰ ਹੀ ਵਿਵਾਦਾਂ ਦੇ ਵਿਚ ਨਜ਼ਰ ਆਉਂਦੀ ਹੈ ਅਤੇ ਅੱਜ ਵੀ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਕ 40 ਸਾਲਾ ਨੌਜਵਾਨ ਦੀ ਭੇਦ-ਭਰੇ ਹਲਾਤਾ ਦੇ ਵਿੱਚ ਅੰਮ੍ਰਿਤਸਰ ਦੇ ਜੇਲ੍ਹ ਵਿੱਚ ਮੌਤ ਹੋਈ ਜਿਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਉਣ ਵਾਸਤੇ ਅੰਮ੍ਰਿਤਸਰ ਦੇ ਪੋਸਟਮਾਰਟਮ ਹਾਊਸ ਵਿੱਚ ਲਿਆਂਦਾ ਗਿਆ।
ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ: ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਸਾਨੂੰ 3 ਘੰਟੇ ਦੇਰੀ ਨਾਲ ਦੱਸਿਆ ਗਿਆ ਕਿ ਉਹਨਾਂ ਦੇ ਬੱਚੇ ਦੀ ਤਬੀਅਤ ਖਰਾਬ ਹੈ। ਉਹਨਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਫਤਾਹਪੁਰ ਤੋਂ ਗੁਰੂ ਨਾਨਕ ਦੇਵ ਹਸਪਤਾਲ ਤੱਕ ਆਉਣ ਲਈ ਉਨ੍ਹਾਂ ਨੂੰ ਕਰੀਬ ਦੋ ਘੰਟੇ ਦਾ ਸਮਾਂ ਲੱਗਾ ਅਤੇ ਉਸ ਤੋਂ ਬਾਅਦ ਇਕ ਘੰਟਾ ਉਹਨਾਂ ਨੂੰ ਬਾਅਦ ਫੋਨ ਕਰਕੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ, ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਜੋ ਕਿ ਜੇਲ੍ਹ ਵਿੱਚ ਹਾਲਾਤ ਕਾਫੀ ਖਰਾਬ ਸੀ। ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਜਦੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।