ਪੰਜਾਬ

punjab

ETV Bharat / state

ਔਰਤਾਂ ਵੱਲੋਂ ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਸੰਕਲਪ

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਵਾਸਤੇ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਜਿੱਥੇ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਹਨ ਤੇ ਹੁਣ ਕਣਕ ਦੀ ਵਾਢੀ ਮੌਕੇ ਸੰਘਰਸ਼ ਨੂੰ ਜਾਰੀ ਰੱਖਣ ਵਾਸਤੇ ਔਰਤਾਂ ਨੇ ਟਰੈਕਟਰ ਮਾਰਚ ਕਰ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮਾਰਚ ਜ਼ਰੀਏ ਔਰਤਾਂ ਨੂੰ ਦਿੱਲੀ ਸੰਘਰਸ਼ ਵਿੱਚ ਜੂਝਣ ਲਈ ਲਾਮਬੰਦ ਕੀਤਾ ਗਿਆ ।

ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਔਰਤਾਂ ਵੱਲੋਂ ਸੰਕਲਪ
ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਔਰਤਾਂ ਵੱਲੋਂ ਸੰਕਲਪ

By

Published : Mar 10, 2021, 9:12 PM IST

ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਵਾਸਤੇ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਜਿੱਥੇ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਹਨ ਤੇ ਹੁਣ ਕਣਕ ਦੀ ਵਾਢੀ ਮੌਕੇ ਸੰਘਰਸ਼ ਨੂੰ ਜਾਰੀ ਰੱਖਣ ਵਾਸਤੇ ਔਰਤਾਂ ਨੇ ਟਰੈਕਟਰ ਮਾਰਚ ਕਰ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮਾਰਚ ਜ਼ਰੀਏ ਔਰਤਾਂ ਨੂੰ ਦਿੱਲੀ ਸੰਘਰਸ਼ ਵਿੱਚ ਜੂਝਣ ਲਈ ਲਾਮਬੰਦ ਕੀਤਾ ਗਿਆ ।

ਔਰਤਾਂ ਵੱਲੋਂ ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਸੰਕਲਪ

ਇਸ ਸਬੰਧੀ ਕਸਬਾ ਗੱਗੋਮਾਹਲ ਤੋਂ ਸਰਹੱਦੀ ਖੇਤਰ ਦੀਆਂ ਸੈਂਕੜੇ ਔਰਤਾਂ ਵੱਲੋਂ ਟਰੈਕਟਰ ਰੈਲੀ ਸ਼ੁਰੂ ਕਰਕੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਕਿਸਾਨ ਮੋਰਚੇ ਤੇ ਬੈਠੇ ਕਿਸਾਨਾਂ ਦਾ ਸਾਥ ਦੇਣ ਵਾਸਤੇ ਔਰਤਾਂ ਨੂੰ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਟਰੈਕਟਰ ਰੈਲੀ ਔਰਤਾਂ ਦਾ ਸ਼ਕਤੀ ਪ੍ਰਦਰਸ਼ਨ ਵੀ ਹੈ।

ਉਨ੍ਹਾਂ ਕਿਹਾ ਕਿ ਉਹ ਮਾਈ ਭਾਗੋ ਦੀਆਂ ਵਾਰਸਾਂ ਹਨ ਜੋ ਘਰਾਂ ਵਿੱਚ ਕੰਮ ਵੀ ਕਰਦੀਆਂ ਹਨ ਅਤੇ ਲੋੜ ਪੈਣ ਤੇ ਉਨ੍ਹਾਂ ਨੂੰ ਸੰਘਰਸ਼ ਵਿੱਚ ਜੂਝਣਾ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਨਾ ਚਿਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ABOUT THE AUTHOR

...view details