ਪੰਜਾਬ

punjab

ETV Bharat / state

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ।

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ
4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

By

Published : Jul 1, 2021, 12:10 PM IST

ਅੰਮ੍ਰਿਤਸਰ:ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ।

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ। ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਕਾਂਗਰਸ ਨੇ ਸਦਾ ਹੀ ਧੱਕਾ ਕੀਤਾ ਹੈ। ਜਿਸ ਤਹਿਤ ਅਜ਼ਾਦੀ ਦੇ ਮਹਿਜ਼ 7 ਸਾਲਾਂ ਬਾਅਦ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਜਮਾਤ ਦੀ ਸ਼ੁਰੂ ਤੋਂ ਮਨਸ਼ਾ ਸਿੱਖ ਵਿਰੋਧੀ ਰਹੀ ਹੈ।

ਇਹ ਵੀ ਪੜ੍ਹੋ:-ਅੱਜ ਦਾ ਰਾਸ਼ੀਫਲ: ਜਾਣੋਂ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details