ਅੰਮ੍ਰਿਤਸਰ: ਬਰਗਾੜੀ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ 'ਚ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਜਾਂਚ ਰਿਪੋਰਟ ਨੂੰ ਪਿਛਲੇ ਦਿਨੀਂ ਹਾਈਕੋਰਟ ਵਲੋਂ ਖਾਰਜ ਕਰਕੇ ਨਵੀਂ ਐਸ.ਆਈ.ਟੀ ਗਠਨ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੂੰ ਦਿੱਤੇ ਸੀ। ਇਸ ਮਾਮਲੇ 'ਚ ਐਸਜੀਪੀਸੀ ਮੈਂਬਰ ਕਿਰਨਜੀਤ ਕੌਰ ਨੇ ਸਵਾਲ ਚੁੱਕਦਿਆਂ ਕਿਹਾ ਕਿ ਆਈਜੀ ਵਲੋਂ ਪੇਸ਼ ਕੀਤੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਨੂੰ ਪੰਜ ਸਾਲ ਦੇ ਕਰੀਬ ਦਾ ਸਮਾਂ ਹੋ ਚੁੱਕਾ ਹੈ ਅਤੇ ਇਨਸਾਫ਼ ਲਈ ਹੋਰ ਕਿੰਨਾ ਸਮਾਂ ਉਡੀਕ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀ ਐਸ.ਆਈ.ਟੀ ਵਲੋਂ ਜੋ ਵੀ ਰਿਪੋਰਟ ਪੇਸ਼ ਕੀਤੀ ਗਈ, ਅਤੇ ਉਸ ਵਿਚਲੇ ਨਾਮ ਜਨਤਕ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਨਵੀਂ ਐਸ.ਆਈ.ਟੀ ਬਣਾਉਣੀ ਹੈ ਤਾਂ ਇਸ 'ਚ ਸਮਾਂ ਸੀਮਾ ਹੋਣੀ ਚਾਹੀਦੀ ਹੈ ਕਿ ਕਿੰਨੇ ਸਮੇਂ 'ਚ ਉਨ੍ਹਾਂ ਆਪਣੀ ਰਿਪੋਰਟ ਪੇਸ਼ ਕਰਨੀ ਹੈ।