ਅੰਮ੍ਰਿਤਸਰ:ਨੈਸ਼ਨਲ ਐਕਸਪ੍ਰੈਸ ਹਾਈਵੇ ਘੁਟਾਲੇ (National Express Highway scam) ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਨੇ ਕਿਹਾ ਉਨ੍ਹਾਂ ਵੱਲੋਂ ਇਕ ਨਵੰਬਰ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ (Amritsar administrative officials meeting) ਹੋਈ। ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਡੇ ਕੋਲੋਂ ਦੱਸ ਨਵੰਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਤੁਹਾਡੇ ਜਿੰਨੇ ਵੀ ਮਸਲੇ ਹਨ ਸਾਰੇ ਜਲਦ ਤੋਂ ਜਲਦ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅੰਮ੍ਰਿਤਸਰ ਐਕਸਪ੍ਰੈਸ ਹਾਈਵੇ ਰੋਡ ਨਿਕਲੀ ਹੈ ਉਸ ਬਹੁਤ ਜ਼ਿਆਦਾ ਘੁਟਾਲੇ ਮਿਲੀਭੁਗਤ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਨਾਢਾ ਨੂੰ ਜ਼ਮੀਨ ਦੀ ਰਕਮ 3 ਕਰੋੜ ਰੁਪਏ ਤੱਕ ਦਿਵਾਈ ਜਾ ਰਹੀ ਅਤੇ ਆਮ ਗਰੀਬ ਕਿਸਾਨਾਂ ਨੂੰ ਸਿਰਫ ਇੱਕ ਕਰੋੜ ਤੱਕ ਹੀ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਮੋਰਚੇ (Fronts against administrative officials) ਵੀ ਲਗਾਏ ਹਨ ਅਤੇ ਇਸ ਘੁਟਾਲੇ ਦੀਆਂ ਸਰਕਾਰ ਕੋਲ ਰਿਪੋਰਟਾਂ ਪੁੱਜ ਚੁੱਕੀਆਂ ਹਨ ਪਰ ਇਸਦੇ ਬਾਵਜੂਦ ਵੀ 'ਆਪ' ਸਰਕਾਰ ਨੇ ਇਸ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ।