ਅੰਮ੍ਰਿਤਸਰ :ਸੰਨ 1919 ਵਿੱਚ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਚ ਲਾਸ਼ਾਂ ਦੇ ਢੇਰ ਵਿੱਚ ਖੜ੍ਹੋ ਕੇ ਸ਼ਹੀਦ ਊਧਮ ਸਿੰਘ ਪ੍ਰਣ ਕੀਤਾ ਕਿ ਮੈਂ ਗਵਰਨਰ ਐਡਵਾਇਰ ਨੂੰ ਮਾਰ ਕੇ ਇਸ ਜ਼ੁਲਮ ਦਾ ਬਦਲਾ ਲਵਾਂਗਾ। ਸ਼ਹੀਦ ਊਧਮ ਸਿੰਘ ਨੇ ਐਡਵਾਇਰ ਦੇ ਦੋ ਗੋਲ਼ੀਆਂ ਲੱਗੀਆਂ ਤੇ ਜ਼ਮੀਨ 'ਤੇ ਡਿੱਗਦੇ ਸਾਰ ਹੀ ਮੌਤ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਸਰਦਾਰ ਊਧਮ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਅਤੇ ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ।
31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਦੇ ਯਤਨਾਂ ਸਦਕਾ 31 ਜੁਲਾਈ 1974 ਨੂੰ ਇੰਗਲੈਂਡ ਸਰਕਾਰ ਨੇ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਨੂੰ ਸੌਂਪੀਆਂ ਅਤੇ ਸਸਕਾਰ ਸੁਨਾਮ ਵਿਖੇ ਕੀਤਾ।