ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ (The issue of Bandi Singh ) ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਉਨ੍ਹਾਂ ਦੀ ਰਿਹਾਈ ਚਾਹੁੰਦੇ ਨੇ। ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। Bandi Singh release case.
ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।