ਅੰਮ੍ਰਿਤਸਰ :ਵੱਖ-ਵੱਖ ਇਲਜਾਮਾਂ ਤਹਿਤ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ (Amritpal Singh And Colleagues On Hunger Strike) ਕਾਰਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਵਲੋਂ ਇਜਾਜ਼ਤ ਨਾ ਦੇਣਾ ਦੱਸਿਆ ਜਾ ਰਿਹਾ ਹੈ। ਇਸਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨਾਲ ਵਕੀਲ ਨੂੰ ਮਿਲਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਪਰਿਵਾਰ ਨੇ ਵੀ ਲਗਾਏ ਇਲਜ਼ਾਮ :ਦੂਜੇ ਪਾਸੇ ਇਸ ਸਾਰੇ ਮਾਮਲੇ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਜੱਲੂਪੁਰ ਖੈੜਾ ਵਿਖੇ ਗੱਲਬਾਤ ਕਰਨ 'ਤੇ ਉਨ੍ਹਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਉੱਤੇ ਕਥਿਤ ਇਲਜਾਮ ਲਗਾਏ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਵੀ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਬੀਤੇ (Amritpal Singh) ਦਿਨੀਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਮੁਲਾਕਾਤ ਕਰਨ ਲਈ ਗਏ ਸਨ, ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਮਿਲਣ ਨਹੀਂ ਦਿੱਤਾ ਗਿਆ। ਇਸ ਸਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਅਪੀਲ ਕੀਤੀ ਗਈ ਸੀ ਕਿ ਵਕੀਲ ਰਾਜਦੇਵ ਸਿੰਘ ਖਾਲਸਾ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਬੇਵਜਹ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਬਣਦੇ ਅਧਿਕਾਰਾਂ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੀ ਇਜਾਜਤ ਦਿੱਤੀ ਜਾਣੀ ਚਾਹੀਦੀ ਹੈ।