ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਦੀਆਂ ਨਰਸਾਂ ਪਿਛਲੇ 15 ਦਿਨਾਂ ਤੋਂ ਹੜਤਾਲ 'ਤੇ ਹਨ। ਉਨ੍ਹਾਂ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਨਰਸਾਂ ਨੇ ਸਾੜਿਆ ਵਿੱਤ ਮੰਤਰੀ ਦਾ ਪੁਤਲਾ
ਗੁਰੂ ਨਾਨਕ ਦੇਵ ਹਸਪਤਾਲ ਦੀਆਂ ਨਰਸਾਂ ਪਿਛਲੇ 15 ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ। ਨਰਸਾਂ ਨੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ।
as
ਗੁਰੂ ਨਾਨਕ ਦੇਵ ਹਸਪਤਾਲ ਦੀਆਂ ਨਰਸਾਂ ਨੇ ਆਪਣਾ ਗੁੱਸਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਸਾੜ ਕੇ ਜਾਹਰ ਕੀਤਾ। ਉਨ੍ਹਾਂ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਸਰਕਾਰ ਇਨ੍ਹਾਂ ਨੂੰ ਰੈਗੂਲਰ ਕਰ ਦੇਵੇ ਭਾਵੇਂ ਉਨ੍ਹਾਂ ਦੀ ਤਨਖ਼ਾਹ ਮੌਜੂਦਾ ਹੀ ਰੱਖੀ ਜਾਵੇ।
ਜ਼ਿਕਰ-ਏ-ਖ਼ਾਸ ਹੈ ਕਿ ਨਰਸਾਂ ਪਿਛਲੇ 15 ਦਿਨਾਂ ਤੋਂ ਹੜਤਾਲ 'ਤੇ ਹਨ ਅਤੇ ਇਨ੍ਹਾਂ ਕਿਹਾ ਹੈ ਕਿ ਇਹ ਉਦੋਂ ਤੱਕ ਹੜਤਾਲ 'ਤੇ ਰਹਿਣਗੀਆਂ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।