ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ (SYL) ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਦਿੱਤੀ ਹੈ। ਭਾਈ ਬਲਵਿੰਦਰ ਸਿੰਘ ਜਟਾਣਾ ( (Bhai Balwinder Singh Jatana) ਸਮੇਤ 3 ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ। ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (SGPC President Harjinder Singh Dhami) ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ ਐਸਵਾਈਐਲ (SYL) ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ।
ਕੇਂਦਰੀ ਸਿੱਖ ਅਜਾਇਬ ਘਰ 'ਚ SYL ਨੂੰ ਰੋਕਣ ਵਾਲੇ ਭਾਈ ਜਟਾਣਾ ਦੀ ਤਸਵੀਰ ਇਸ ਦੇ ਨਾਲ ਕੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ ਐੱਸਵਾਈਐੱਲ (SYL) ਦੇ ਮੁੱਦੇ ਤੇ ਗੱਲਬਾਤ ਕਰਨਗੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਵਾਈਐਲ (SYL) ਦੇ ਮੁੱਦੇ ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਜੋ ਗੁਰਮੀਤ ਰਾਮ ਰਹੀਮ ਨੂੰ ਤੀਸਰੀ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਸਰਕਾਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਦੇ ਰਹੀ ਹੈ ਨਾ ਹੀ ਰਿਹਾਅ ਕਰ ਰਹੀ ਹੈ। ਬਲਾਤਕਾਰ 'ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਤੇ ਸਰਕਾਰ ਮਿਹਰਬਾਨੀ ਦਿਖਾ ਰਹੀ ਹੈ ਇਹ ਦੋਹਰੇ ਮਾਪਦੰਡ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਖਾਲਸਾ ਪੰਥ ਦੀ ਆਜ਼ਾਦੀ ਦੇ ਸ਼ਹੀਦ ਅਤੇ ਐਸਵਾਈਐਲ (SYL) ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਜਿਸ ਘਰ 'ਚ ਲੱਗਣ ਨਾਲ ਖ਼ਾਲਸਾ ਪੰਥ 'ਚ ਖੁਸ਼ੀ ਦੀ ਲਹਿਰ ਹੈ ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਆਸ ਕਰਦੇ ਹਾਂ ਕਿ ਬਾਕੀ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਜਲਦ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਜਾਣਗੀਆਂ।
ਦੱਸ ਦਈਏ ਕਿ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ (SYL) ਤੋਂ ਦੁਬਾਰਾ ਚਰਚਾ 'ਚ ਆਏ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਨ ਬਣੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਲਗਵਾਉਣ ਵਾਸਤੇ ਬਹੁਤ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤਾ ਜਾਵੇ। ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਇਹ ਤਸਵੀਰ ਰਾਏ ਪਰਿਵਾਰ ਦੀ ਹਾਜ਼ਰੀ ਵਿੱਚ ਸੁਸ਼ੋਭਿਤ ਕੀਤੀ ਜਾਵੇ ਪਰ ਵੀਜ਼ਾ ਨਾ ਮਿਲਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ:-ਅਮੂਲ ਦੇ ਗਾਹਕਾਂ ਨੂੰ ਵੱਡਾ ਝਟਕਾ, ਦੁੱਧ ਦੀ ਕੀਮਤ ਵਿੱਚ ਮੁੜ ਵਾਧਾ