ਮਾਨਸਾ :ਸ਼ਹਿਰ ਦੇ ਵਿੱਚ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਮਾਨਸਾ ਸ਼ਹਿਰ ਦੇ ਕਈ ਵਾਰਡਾਂ ਦੇ ਲੋਕ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੇ ਹਨ। ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਵੀ ਮੰਗ ਕਰ ਰਹੇ ਹਨ। ਪਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਕਿ ਕਿਸਾਨਾਂ ਨੂੰ ਹੁਣ ਪਾਣੀ ਦੀ ਜਰੂਰਤ ਨਹੀਂ ਜਦੋਂ ਕਣਕਾਂ ਨੂੰ ਪਾਣੀ ਲੱਗਾ ਫਿਰ ਹੱਲ ਹੋ ਜਾਵੇਗਾ।
ਸ਼ੜਕਾਂ ਉਤੇ ਸੀਵਰੇਜ ਦਾ ਪਾਣੀ:ਸੀਵਰੇਜ ਓਵਰਫਲੋ ਦੇ ਕਾਰਨ ਮਾਨਸਾ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਲੋਕਾਂ ਦੇ ਲਈ ਸਿਰਦਰਦੀ ਬਣਿਆ ਹੋਇਆ ਹੈ। ਬੇਸ਼ੱਕ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਨਾ ਵੀ ਦਿੱਤੀ ਜਾਂਦੀ ਹੈ ਪਰ ਪਰਨਾਲਾ ਉੱਥੇ ਦਾ ਉਥੇ ਹੀ ਹੈ। ਮਾਨਸਾ ਦੀ ਤਿੰਨਕੋਨੀ ਦੇ ਨਜ਼ਦੀਕ ਜਿਥੇ ਧਰਨਿਆਂ ਦੇ ਕਾਰਨ ਬੱਸ ਸਟੈਂਡ ਤਬਦੀਲ ਹੋਇਆ ਹੈ। ਉਸ ਜਗ੍ਹਾ 'ਤੇ ਵੀ ਸੀਵਰੇਜ ਓਵਰਫਲੋ ਹੋਣ ਕਾਰਨ ਪਾਣੀ ਭਰਿਆ ਹੈ। ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਦੇ ਵਿੱਚ ਦਾਖਲ ਹੋ ਚੁੱਕਾ ਹੈ ਵਾਰਡ ਵਾਸੀਆਂ ਦਾ ਕਹਿਣਾ ਹੈ, ਕਿ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਹੈ। ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਦੱਸਿਆ ਜਾਂਦਾ ਹੈ ਪਰ ਕੋਈ ਹੱਲ ਨਹੀਂ ਹੁੰਦਾ ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਦਿਨਾਂ ਵਿਚ ਤਾਂ ਪਾਣੀ ਖੜ੍ਹਾ ਰਹਿੰਦਾ ਹੈ ਪਰ ਆਮ ਦਿਨਾਂ ਦੇ ਵਿੱਚ ਵੀ ਸੀਵਰੇਜ ਦੀ ਸਮੱਸਿਆ ਨਾਲ ਲੋਕਾਂ ਨੂੰ ਦੋ-ਚਾਰ ਹੋਣਾ ਪੈਂਦਾ ਹੈ।