ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਮਹਾਦੀਪ ਸਿੰਘ ( Ragi Mahadeep Singh) ਦੀ ਕਾਰ ਉੱਤੇ ਸ਼ਰਾਬੀ ਨੌਜਵਾਨ ਵੱਲੋਂ ਹਮਲਾ ਕਰ ਦਿੱਤਾ ਗਿਆ ਅਤੇ ਇਸ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਹੋਈ ਹੈ। ਕਾਰ ਸਮੇਤ ਇਸ ਹਮਲੇ ਦਾ ਸ਼ਿਕਾਰ ਹੋਏ ਰਾਗੀ ਸਿੰਘ ਨੇ ਦੱਸਿਆ ਕਿ ਉਹ ਬਟਾਲੇ ਤੋ ਕੀਰਤਨ ਕਰਨ ਉਪਰੰਤ ਵਾਪਿਸ ਆ ਰਹੇ ਸਨ, ਜਦੋਂ ਉਨ੍ਹਾਂ ਨਾਲ ਇਹ ਘਟਨਾ ਵਾਪਰੀ।
ਰਾਗੀ ਸਿੰਘ ਨੇ ਦੱਸੀ ਪੂਰੀ ਕਹਾਣੀ: ਰਾਗੀ ਸਿੰਘ ਮੁਤਾਬਿਕ ਜਦੋਂ ਉਹ ਬਟਾਲਾ ਕੋਲੋਂ ਦੀ ਲੰਘ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਲਾਪਰਵਾਹੀ ਦੇ ਨਾਲ ਓਵਰਟੇਕ ਕੀਤਾ।ਉਨ੍ਹਾਂ ਕਿਹਾ ਕਿ ਕਾਰ ਚਾਲਕ ਨੇ ਗਲਤ ਤਰੀਕੇ ਓਵਰਟੇਕ ਕਰਨ ਤੋਂ ਬਾਅਦ ਟੋਲ ਪਲਾਜ਼ਾ ਉੱਤੇ ਪਹੁੰਚਦਿਆਂ ਹੀ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਕਿਹਾ ਕਿ ਤੁਹਾਨੂੰ ਗੱਡੀ ਚਲਾਉਣੀ ਨਹੀਂ ਆਉਂਦੀ ਅਤੇ ਜਦੋਂ ਉਨ੍ਹਾਂ ਨੇ ਜਵਾਬ ਦਿੱਤਾ ਤਾਂ ਕਾਰ ਚਾਲਕਾਂ ਨੇ ਰਾਗੀ ਸਿੰਘ ਦੀ ਕਾਰ ਅਤੇ ਸਾਥੀਆਂ ਉੱਤੇ ਪਲਾਜ਼ਾ ਦੇ ਕਰਿੰਦਿਆਂ ਸਾਹਮਣੇ ਹਮਲੇ ਦੀ ਕੋਸ਼ਿਸ਼ ਕੀਤੀ ਪਰ ਪਲਾਜ਼ਾ ਦੇ ਕਰਿੰਦਿਆਂ ਨੇ ਵਿੱਚ ਬਚਾਅ ਕਰ ਦਿੱਤਾ ਅਤੇ ਕਾਰ ਚਾਲਕਾਂ ਨੇ ਉਨ੍ਹਾਂ ਨੂੰ ਅੱਗੇ ਰਾਹ ਵਿੱਚ ਘੇਰਨ ਦੀ ਚਿਤਾਵਨੀ ਦਿੱਤੀ।