ਅੰਮ੍ਰਿਤਸਰ :ਦਿਨੋ-ਦਿਨ ਹੋ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਵੀ ਹੁਣ ਕਾਫੀ ਚੌਕਸ ਹੋ ਗਿਆ ਹੈ। ਇਸ ਦੌਰਾਨ ਵੱਖ-ਵੱਖ ਗਰਮ ਖ਼ਿਆਲੀ ਜਥੇਬੰਦੀਆਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ। ਸੋਸ਼ਲ ਮੀਡੀਆ ਉੱਤੇ ਨਜ਼ਰ ਰੱਖਣ ਲਈ ਏਸੀਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦੀ ਲਾਈ ਗਈ ਹੈ। ਡਿਊਟੀ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਦੇਣ ਦੀ ਪੀਲ ਕੀਤੀ ਹੈ ਅੰਮ੍ਰਿਤਸਰ ਪੁਲਿਸ ਅਧਿਕਾਰੀ ਜਨਤਾ ਦੀ ਸੁਰੱਖਿਆ ਨੂੰ ਲੈਕੇ ਪੁਰੀ ਤਰ੍ਹਾਂ ਮੁਸਤੈਦ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਜਨਤਾ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਸਾਰੀਆਂ ਤਿਆਰੀਆਂ ਜੂਨ ਮਹੀਨੇ ਘੱਲੂਘਾਰੇ ਦੀ ਬਰਸੀ (Operation Blue Star) ਨਾਲ ਸਬੰਧੀ ਹਨ।
ਇਸ ਦੌਰਾਨ ਪੁਲਿਸ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੰਮ੍ਰਿਤਸਰ ਅੱਜ 6 ਜੂਨ ਦੇ ਘੱਲੂਘਾਰੇ (Operation Blue Star) ਦੇ ਸੰਬੰਧ ਵਿੱਚ ਅੰਮ੍ਰਿਤਸਰ ਪੁਲਿਸ ਦੇ ਆਲਾ ਅਧਿਕਾਰੀ ਪੂਰੀ ਤਰਾਂ ਮੁਸਤੈਦ ਨਜ਼ਰ ਆ ਰਹੇ ਹਨ। ਉਹ ਕਿਸੇ ਵੀ ਕਿਸਮ ਦਾ ਕੋਈ ਵੀ ਰਿਸਕ ਨਹੀਂ ਲੈਣਾ ਚਾਹੁੰਦੇ, ਜਿਸਦੇ ਚਲਦੇ ਅੰਮ੍ਰਿਤਸਰ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕੀਤੀ ਹੋਈ ਹੈ।
10 ਹਜ਼ਾਰ ਦੇ ਕਰੀਬ ਸੁਰੱਖਿਆ ਬਲਾਂ ਦੇ ਮੋਢਿਆਂ ਉੱਤੇ ਹੋਵੇਗਾ ਅੰਮ੍ਰਿਤਸਰ ਦੀ ਸੁਰੱਖਿਆ ਦਾ ਜ਼ਿੱਮਾ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਅੰਮ੍ਰਿਤਸਰ ਦੇ ਲਾਅ ਐਂਡ ਆਡਰ ਦੇ ਡੀਸੀਪੀ ਪਰਮਿੰਦਰ ਸਿੰਘ ਪੰਡਾਲ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਸੁਰੱਖਿਆ ਬਲਾਂ ਨੂੰ ਨਾਲ ਲੈਕੇ ਨਾਕਾਬੰਦੀ ਕਰ ਹਰ ਆਉਣ ਜਾਉਂਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਆਉਣ ਵਾਲੇ ਘੱਲੂਘਾਰੇ ਦੀ ਬਰਸੀ (Operation Blue Star) ਦੇ ਸੰਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ 10 ਹਜ਼ਾਰ ਦੇ ਕਰੀਬ ਸੁਰੱਖਿਆ ਬਲਾਂ ਨੂੰ ਸ਼ਹਿਰ ਦੀ ਸੁਰੱਖਿਆ ਦਾ ਜ਼ਿੰਮਾ ਦਿੱਤਾ ਗਿਆ ਹੈ।
ਪੁਲਿਸ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਵਸਤੂ ਦਿਖੇ ਤਾਂ ਤਰੁੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਸੀਂ ਅੰਮ੍ਰਿਤਸਰ ਸ਼ਹਿਰ ਦੀ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਗਰਮ ਖਿਆਲੀ ਜਥੇਬੰਦੀਆਂ ਤੇ ਵੀ ਰੱਖੀ ਜਾ ਰਹੀ ਹੈ ਨਜ਼ਰ। ਉਨ੍ਹਾਂ ਕਿਹਾ ਕਿ ਕੋਈ ਪੀਜੀ ਗੈਸਟ ਹਾਉਸ ਵਾਲੇ ਕਮਰੇ ਕਿਰਾਏ ਦੇਣ ਤੇ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਸ਼ਹਿਰ ਵਿੱਚ ਅਮਨ ਸ਼ਾਂਤੀ ਬਣੀ ਰਹੇ।
ਇਹ ਵੀ ਪੜ੍ਹੋ :ਲੋਕ ਸਭਾ ਸੀਟ ਲਈ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਜੂਨ ਨੂੰ ਐਲਾਨੇ ਜਾਣਗੇ ਨਤੀਜੇ