ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ (Shiromani Committee) ਦਾ 100 ਸਾਲਾਂ ਸੰਪੂਰਨਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਰਾਗੀ ਜੱਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ (Shiromani Committee) ਦੇ ਨਾਲ ਸਬੰਧਤ ਮੈਂਬਰਾਂ ਨੇ ਹਾਜ਼ਰੀ ਭਰੀ। ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਵੀ ਨਤਮਸਤਕ ਹੋਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ (CM) ਪੰਜਾਬ ਦੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੈ ਉਹ ਹੀ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਸਿੱਖ ਵਿਰੋਧੀ ਪਾਰਟੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ (Gandhi family) ਦਾ ਸਾਥ ਦੇਣ ਵਾਲੇ ਪੰਜਾਬ ਸਿੱਖ ਕੌਮ ਦੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ 1984 ਵਿੱਚ ਕਾਂਗਰਸ (Congress) ਨੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਸੀ ਅਤੇ ਫਿਰ ਕਾਂਗਰਸ ਨੇ ਹੀ ਪੂਰੇ ਦੇਸ਼ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ।