ਪੰਜਾਬ

punjab

ETV Bharat / state

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ, ਮੈਡੀਕਲ ਸੇਵਾਵਾਂ ਲਈ ਰਵਾਨਾ ਕੀਤੀਆਂ ਵੈਨਾਂ - ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ

ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਤਿੰਨ ਮੈਡੀਕਲ ਵੈਨਾਂ ਰਵਾਨਾਂ ਕੀਤੀਆਂ ਨੇ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਵੈਨਾਂ ਲੋੜ ਰਹਿਣ ਤੱਕ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕਾਰਜਸ਼ੀਲ ਰਹਿਣਗੀਆਂ।

The Shiromani Committee dispatched three medical vans from Amritsar to help the flood victims
ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ, ਮੈਡੀਕਲ ਸੇਵਾਵਾਂ ਲਈ ਰਵਾਨਾ ਕੀਤੀਆਂ ਮੈਡੀਕਲ ਵੈਨਾਂ

By

Published : Jul 11, 2023, 7:29 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿੱਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ।

ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ:ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਿਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਰਵਾਨਾ: ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ। ਇਨ੍ਹਾਂ ਵੈਨਾਂ ਵਿੱਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬੱਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ। ਦੱਸ ਦਈਏ ਪੰਜਾਬ ਵਿੱਚ ਮੀਂਹ ਆਫਤ ਲੈਕੇ ਆਇਆ ਹੈ ਅਤੇ ਸੂਬੇ ਵਿੱਚ ਹੜ੍ਹ ਵਰਗੇ ਹਾਲਾਤ ਹਨ।

ABOUT THE AUTHOR

...view details