ਅੰਮ੍ਰਿਤਸਰ :ਪੰਜਾਬ ਵਿੱਚ ਲਗਾਤਾਰ ਬੇਅਦਬੀ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਇਸ ਵਿੱਚ 295-ਏ ਤਹਿਤ ਮਾਮਲੇ ਦਰਜ ਕੀਤੇ ਜਾਂਦੇ ਸਨ ਅਤੇ ਇਸ ਧਾਰਾ ਦੇ ਮੁਤਾਬਕ ਕਿਸੇ ਨੂੰ ਵੀ ਵੱਡੀ ਸਜ਼ਾ ਨਹੀਂ ਮਿਲਦੀ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ 295-ਏ ਧਾਰਾ ਵਿੱਚ ਹੋਰ ਵਾਧਾ ਕਰਨ ਲਈ ਬਾਰ-ਬਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਸਨ। ਇਸੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਰਾਸ਼ਟਰਪਤੀ ਦੇ ਨਾਂ ਸੌਂਪਿਆ ਮੰਗ ਪੱਤਰਕਾਰ :ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਆਗੂ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਸਤਿਕਾਰ ਕਮੇਟੀ ਅਤੇ ਜੱਥਾ ਸਿਰਲੱਥ ਵੱਲੋਂ ਇੱਕ ਮੰਗ ਪੱਤਰ ਦੇਸ਼ ਦੀ ਰਾਸ਼ਟਰਪਤੀ ਨੂੰ ਦੇਣ ਦਾ ਵਿਚਾਰ ਦਿੱਤਾ ਜਾ ਰਿਹਾ ਸੀ ਪਰ ਪੁਲਿਸ ਵੱਲੋਂ ਸਾਨੂੰ ਸਭ ਨੂੰ ਬੰਦੀ ਬਣਾਇਆ ਗਿਆ। ਉਨ੍ਹਾਂ ਵਲੋ ਸਾਡਾ ਮੰਗ ਪੱਤਰ ਦੇਸ਼ ਦੀ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਾਰਾ 295-ਏ ਤਹਿਤ ਜਦੋਂ ਮਾਮਲਾ ਦਰਜ ਹੁੰਦਾ ਸੀ ਤਾਂ ਕਿਸੇ ਨੂੰ ਵੀ ਇਸ ਦਾ ਡਰ ਨਹੀਂ ਸੀ ਅਤੇ ਅਸੀਂ ਚਾਹੁੰਦੇ ਹਾਂ ਕਿ ਇਸ ਵਿੱਚ ਵਾਧਾ ਕੀਤਾ ਜਾਵੇ ਅਤੇ ਮੰਗ ਪੱਤਰ ਪ੍ਰਸਾਸ਼ਨ ਵੱਲੋਂ ਅੱਗੇ ਭੇਜਿਆ ਜਾਵੇ। ਦੂਸਰੇ ਪਾਸੇ ਪੁਲਿਸ ਅਧਿਕਾਰੀ ਪੀਐਸ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਇਹ ਮੰਗ ਪੱਤਰ ਦਿੱਤਾ ਗਿਆ ਹੈ ਇਸਨੂੰ ਰਾਸ਼ਟਰਪਤੀ ਤੱਕ ਪਹੁੰਚਦਾ ਕੀਤਾ ਜਾਵੇਗਾ।