ਅੰਮ੍ਰਿਤਸਰ : ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਲਾਕਿਆਂ ਦੇ ਵਿੱਚ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਸੀ, ਪਰ ਹਾਲੇ ਤੱਕ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕੀ ਇਲਾਕਿਆਂ ਅਤੇ ਰਸਤੇ ਵਿਚ ਤੰਬਾਕੂ ਦੀਆਂ ਦੁਕਾਨਾਂ ਬੰਦ ਨਹੀਂ ਹੋਇਆਂ, ਜਿਸ ਦੇ ਚਲਦੇ ਲਗਾਤਾਰ ਹੀ ਖਬਰਾਂ ਸਾਹਮਣੇ ਆਈਆਂ ਸਨ ਕਿ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਹਾਲ ਬਾਜ਼ਾਰ ਵਿੱਚ ਗੋਲ ਹੱਟੀ ਚੌਕ ਦਾ ਹੈ, ਜਿੱਥੇ ਕਿ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਗਿਆ ਅਤੇ ਕਾਫੀ ਤੋੜਭੰਨ ਕੀਤੀ ਗਈ, ਜਿਸ ਤੋਂ ਬਾਅਦ ਉਕਤ ਨੌਜਵਾਨ ਉਥੋਂ ਫਰਾਰ ਹੋ ਗਏ।
ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ :ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਉਹਨਾਂ ਦੀ ਤੰਬਾਕੂ ਦੀ ਦੁਕਾਨ ਗੋਲ ਹੱਟੀ ਚੌਕ ਹਾਲ ਬਾਜ਼ਾਰ ਵਿੱਚ ਸਥਿਤ ਹੈ ਅਤੇ ਰਾਤ ਜਦੋਂ ਉਹ ਦੁਕਾਨ ਬੰਦ ਕਰਨ ਲੱਗੇ ਤਾਂ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਨੌਜਵਾਨ ਪਹੁੰਚੇ ਅਤੇ ਉਨ੍ਹਾਂ ਵੱਲੋਂ ਦੁਕਾਨ ਉਤੇ ਆ ਕੇ ਤੋੜਭੰਨ ਸ਼ੁਰੂ ਕੀਤੀ ਗਈ ਅਤੇ ਦੁਕਾਨ ਦੇ ਅੰਦਰ ਪਈਆਂ ਮਹਿੰਗੀਆਂ ਕੋਲਡ ਡਰਿੰਕ ਤੇ ਐਨਰਜੀ ਡਰਿੰਕ ਵੀ ਚੁੱਕ ਕੇ ਫਰਾਰ ਹੋ ਗਏ ਤੇ ਉਨ੍ਹਾਂ ਨੂੰ ਕਿਹਾ ਕਿ ਅਗਰ ਤੰਬਾਕੂ ਦੀਆਂ ਦੁਕਾਨਾਂ ਬੰਦ ਨਾ ਕੀਤੀਆਂ ਤਾਂ ਉਹ ਕੁਝ ਸਮੇਂ ਬਾਅਦ ਆ ਕੇ ਫਿਰ ਅਜਿਹਾ ਹੀ ਕਰਨਗੇ ਅਤੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ :ਦੂਸਰੇ ਪਾਸੇ ਮੌਕੇ ਉਤੇ ਪਹੁੰਚੇ ਥਾਣਾ ਈ ਡਵੀਜ਼ਨ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਸ ਤਰੀਕੇ ਉਨ੍ਹਾਂ ਨੂੰ ਖ਼ਬਰ ਮਿਲੀ ਕੀ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਜਾ ਰਿਹਾ ਹੈ ਤੇ ਤੋੜਭੰਨ ਕੀਤੀ ਜਾ ਰਹੀ ਹੈ ਤਾਂ ਉਹ ਵੀ ਆਪਣੀ ਪੁਲਸ ਪਾਰਟੀ ਨੂੰ ਲੈ ਕੇ ਮੌਕੇ ਉਤੇ ਪਹੁੰਚੇ ਹਨ ਅਤੇ ਹੁਣ ਦੁਕਾਨਦਾਰਾਂ ਦੇ ਬਿਆਨ ਦਿੱਤੇ ਜਾ ਰਹੇ ਹਨ ਤੇ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਦਿੱਤਾ ਜਾਵੇਗਾ।
- ਹੁਣ ਕਾਲਜਾਂ ਦੇ ਸਿਲੇਬਸ 'ਚ ਸ਼ਾਮਲ ਹੋਵੇਗੀ ਆਈਲੈਟਸ ! ਰਾਜਾ ਵੜਿੰਗ ਨੇ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆ
- ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਦਾ ਕਰੇਗੀ ਹੱਲ
- CM ਮਾਨ ਦੀ ਜਾਨ ਨੂੰ ਖਤਰਾ, ਕੇਂਦਰ ਸਰਕਾਰ ਨੇ Z+ ਸੁਰੱਖਿਆ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਹੁਣ ਕਿੰਨੇ ਸੁਰੱਖਿਆ ਕਰਮਚਾਰੀ ਰਹਿਣਗੇ ਮਾਨ ਦੇ ਨਾਲ