ਅੰਮ੍ਰਿਤਸਰ: ਲਾਰੈਂਸ ਰੋਡ ਦੇ ਸ਼ਾਸਤਰੀ ਨਗਰ ਵਿੱਚ ਦੰਦਾਂ ਦੇ ਕਲੀਨਿਕ ਵਿੱਚ ਇਲਾਜ ਕਰਵਾਉਣ ਦੇ ਬਹਾਨੇ ਕਰੀਬ 4 ਲੋਕਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮਹਿਲਾ ਡਾਕਟਰ ਨੂੰ ਬੰਧਕ ਬਣਾ ਸੋਨਾਂ ਅਤੇ ਲੱਖਾਂ ਰੁਪਏ ਲੁੱਟਕੇ ਚੋਰ ਫ਼ਰਾਰ - ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ
ਅੰਮ੍ਰਿਤਸਰ ਦੇ ਲਾਰੈਂਸ ਰੋਡ ਦੇ ਸ਼ਾਸਤਰੀ ਨਗਰ ਵਿੱਚ ਦੰਦਾਂ ਦੇ ਕਲੀਨਿਕ ਵਿੱਚ ਇਲਾਜ ਕਰਵਾਉਣ ਦੇ ਬਹਾਨੇ ਕਰੀਬ 4 ਲੋਕਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪਿਸਤੌਲ ਦੇ ਬਲ 'ਤੇ ਪਰਿਵਾਰ ਨੂੰ ਬੰਧਕ ਬਣਾ ਕੇ ਚੋਰ ਫ਼ਰਾਰ ਹੋ ਗਏ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵੀ ਮੌਕੇ 'ਤੇ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 4 ਵਿਅਕਤੀ ਆਪਣਾ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿੱਚ ਦਾਖ਼ਲ ਹੋਏ ਅਤੇ ਫਿਰ ਪਿਸਤੌਲ ਦੇ ਬਲ 'ਤੇ ਪਰਿਵਾਰ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਦੀ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਬਣਾ ਕੇ ਇਸ ਕੰਮ ਵਿੱਚ ਲਗਾ ਦਿੱਤਾ ਹੈ। ਸਾਡੇ ਹੱਥ ਵਿੱਚ ਕੁੱਝ ਅਜਿਹਾ ਸੁਰਾਗ ਮਿਲਿਆ ਹੈ, ਜਲਦੀ ਹੀ ਅਸੀਂ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।
ਇਸ ਮੌਕੇ 'ਤੇ ਇਲਾਕੇ ਦੇ ਕਾਂਗਰਸੀ ਵਿਧਾਇਕ ਸੁਨੀਲ ਦਤੀ ਵੀ ਮੌਕੇ 'ਤੇ ਪਹੁੰਚੇ ਸਨ। ਉਨ੍ਹਾਂ ਨੇ 4 ਲੁਟੇਰਿਆਂ ਬਾਰੇ ਦੱਸਿਆ ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਬੰਧਕ ਬਣਾ ਲਿਆ ਅਤੇ ਘਟਨਾ ਨੂੰ ਅੰਜਾਮ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੀ ਸ਼ਾਮ ਲੁਟੇਰਿਆਂ ਦੇ ਨਾਮ ਰਹੀ, ਲੁਟੇਰਿਆਂ ਵੱਲੋਂ 2 ਥਾਵਾਂ ‘ਤੇ ਲੁੱਟਾਂ ਖੋਹਾਂ ਕੀਤੀਆਂ ਗਈਆਂ ਸਨ।