ਅੰਮ੍ਰਿਤਸਰ: ਸੂਬੇ ’ਚ ਗੁੰਡਾਗਰਦੀ ਇੰਨੀ ਜਿਆਦਾ ਵਧ ਚੁੱਕੀ ਹੈ ਕਿ ਬਦਮਾਸ਼ਾਂ ਚ ਪੁਲਿਸ ਦਾ ਖੌਫ ਬਿਲਕੁੱਲ ਵੀ ਨਹੀਂ ਰਿਹਾ ਹੈ। ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹੇ ਦੇ ਫਤਾਹਪੁਰ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਰਾਣੀ ਰੰਜਿਸ਼ ਦੇ ਤਹਿਤ ਸਾਧੂ ਸਿੰਘ ਨਾਂ ਦੇ ਨੌਜਵਾਨ ਦੇ ਘਰ ਕੁਝ ਗੁੰਡਿਆ ਨੇ ਦਾਖਿਲ ਹੋ ਕੇ ਉਸਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ। ਇੰਨਾ ਹੀ ਨਹੀਂ ਪਿਸਤੌਲ ਵਿਖਾ ਕੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੱਤੀ ਅਤੇ ਹਵਾਈ ਫਾਇਰਿੰਗ ਕਰਦੇ ਹੋਏ ਚੱਲੇ ਗਏ। ਜਿਸਦੀ ਸ਼ਿਕਾਇਤ ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ’ਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ’ਚ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਉਸ ਝਗੜੇ ਚ ਉਨ੍ਹਾਂ ਦੇ ਪੁੱਤ ਦਾ ਕੋਈ ਵੀ ਲੈਣਾ ਦੇਣਾ ਨਹੀਂ ਸੀ ਪਰ ਫਿਰ ਉਕਤ ਗੁੰਡਿਆ ਵੱਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।