ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇਪੁਲਿਸ ਕਮਿਸ਼ਨਰ ਅਰੁਣਪਾਲ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਿਕਿਓਰਿਟੀ ਗਾਰਡ (National Security Guard and Punjab Police)ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ (The sound of hand grenades and other explosions) ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ।
ਇਸ ਜ਼ਿਲ੍ਹੇ ਵਿੱਚ ਭਲਕੇ ਹੋਵੇਗੀ ਭਾਰੀ ਗੋਲੀਬਾਰੀ, ਪੁਲਿਸ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ ਇਸ ਦੌਰਾਨ ਪੁਲਿਸ ਅਤੇ ਨੈਸ਼ਨਲ ਸਿਕਿਓਰਿਟੀ ਗਾਰਡ ਦੇ ਜਵਾਨਾਂ ਵਲੋਂ ਅਗਨੀ ਸ਼ਾਸ਼ਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈ, ਜੋ ਕਿ ਚੰਗੀ ਗੱਲ ਹੈ। ਉਨਾਂ ਕਿਹਾ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ (Traffic will be stopped during this time) ਜਾਵੇਗੀ, ਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ਅਤੇ ਮੈਡੀਕਲ ਸੇਵਾਵਾਂ ਲਈ ਐਂਬੂਲੈਂਸ ਦੀ ਵਰਤੋਂ ਵੀ ਕੀਤੀ ਜਾਵੇਗੀ।
ਇਸ ਜ਼ਿਲ੍ਹੇ ਵਿੱਚ ਭਲਕੇ ਹੋਵੇਗੀ ਭਾਰੀ ਗੋਲੀਬਾਰੀ, ਪੁਲਿਸ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ ਉਨ੍ਹਾਂ ਅੱਗੇ ਕਿਹਾ ਕਿ ਇਹ ਅਭਿਆਸ ਕੱਲ੍ਹ ਦੁਪਹਿਰ ਤੋਂ 4 ਨਵੰਬਰ ਤੱਕ ਚੱਲਣਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਇਸ ਲਈ ਰੇਲਵੇ ਸਟੇਸ਼ਨ, ਖੰਨਾ ਪੇਪਰ ਮਿੱਲ,ਸਰਕਾਰੀ ਮੈਡੀਕਲ ਕਾਲਜ, ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਹਵਾਈ ਅੱਡਾ, ਅਦਾਲਤ ਕੰਪਲੈਕਸ, ਤਾਜ ਹੋਟਲ, ਟ੍ਰੀਲਿਅਮ ਮਾਲ ਆਦਿ ਥਾਵਾਂ ਨੂੰ ਚੁਣਿਆ ਹੈ।
ਇਸ ਜ਼ਿਲ੍ਹੇ ਵਿੱਚ ਭਲਕੇ ਹੋਵੇਗੀ ਭਾਰੀ ਗੋਲੀਬਾਰੀ, ਪੁਲਿਸ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ ਉਨਾਂ ਕਿਹਾ ਕਿ ਇਸ ਅਭਿਆਸ ਨਾਲ ਜਿੱਥੇ ਸਾਨੂੰ ਅਜਿਹੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨੱਜਿਠਣ ਲਈ ਤਾਕਤ ਮਿਲੇਗੀ ਉਥੇ ਸਾਨੂੰ ਸਾਡੀਆਂ ਕਮੀਆਂ ਦਾ ਵੀ ਪਤਾ ਲਗੇਗਾ ਜਿਸਨੂੰ ਦੂਰ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਆਵਾਜਾਂ ਤੋਂ ਡਰਨ ਨਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ ਕਿਉਂਕਿ ਇਹ ਕੇਵਲ ਪੁਲਿਸ ਦੇ ਅਭਿਆਸ ਲਈ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਕੋਈ ਵੀ ਵਿਅਕਤੀ ਸਵੈ ਰੱਖਿਆ ਲਈ ਆਪਣੇ ਲਾਇਸੰਸੀ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨਾ ਕਰੇ।
ਉਨਾਂ ਦੱਸਿਆ ਕਿ ਅਸੀਂ ਇਸ ਮਹੱਤਵਪੂਰਨ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਜ਼ਰੂਰੀ ਸੇਵਾਵਾਂ, ਨਿੱਜੀ ਅਤੇ ਜਨਤਕ ਜਾਇਦਾਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।
ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦਾ ਬੀਬੀ ਜਗੀਰ ਕੌਰ ਖ਼ਿਲਾਫ਼ ਸਖ਼ਤ ਐਕਸ਼ਨ, ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ !