ਅੰਮ੍ਰਿਤਸਰ: ਕੋਰੋਨਾ ਦੇ ਲਗਾਤਾਰ ਘੱਟ ਰਹੇ ਕੇਸਾਂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਖਾਸ ਰਾਹਤ ਦਿੱਤੀ ਗਈ ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਏਅਰਪੋਰਟ 'ਤੇ 14 ਫਰਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਦਿੰਦਿਆਂ ਅੰਮ੍ਰਿਤਸਰ ਸਿਵਲ ਸਰਜਨ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਅਉਣ ਵਾਲੇ ਯਾਤਰੀਆਂ ਦੇ ਸੈਂਪਲ ਨਹੀਂ ਲਏ ਜਾਣਗੇ।
ਸਿਵਲ ਸਰਜਨ ਨੇ ਕਿਹਾ ਕਿ ਸਿਰਫ ਉਨ੍ਹਾਂ ਯਾਤਰੀਆਂ ਦੇ ਹੀ ਸੈਂਪਲ ਲਏ ਜਾਣਗੇ। ਜਿਨ੍ਹਾਂ ਵਿੱਚ ਕੋਈ ਵੀ ਵਿਅਕਤੀ ਕੋਰੋਨਾ ਵਾਇਰਸ ਸੰਬੰਧੀ ਲੱਛਣ ਨਜ਼ਰ ਆਉਣਗੇ, ਇਸ ਤੋਂ ਇਲਾਵਾ ਜਿਹੜੇ ਯਾਤਰੀਆਂ ਦੀ ਰਿਪੋਰਟ ਪਾਜੀਟਿਵ ਆਏ ਗੀ ਉਨ੍ਹਾਂ ਨੂੰ ਉਨ੍ਹਾਂ ਦੇ ਸੰਬੰਧਤ ਜਿਲ੍ਹੇਂ ਵਿੱਚ ਉਨ੍ਹਾਂ ਦੇ ਘਰਾਂ ਵਿਚ ਹੀ ਏਕਾਂਤਵਾਸ ਰੱਖਿਆ ਜਾਵੇਗਾ।