ਪੰਜਾਬ

punjab

ETV Bharat / state

ਚੋਰਾਂ ਬਣਾਇਆ ਪੈਟਰੋਲ ਪੰਪ ਨੂੰ ਨਿਸ਼ਾਨਾ, ਮਾਮਲਾ ਦਰਜ - ਫਾਇਰਿੰਗ

ਅੰਮ੍ਰਿਤਸਰ ਦਿਹਾਤੀ ਅਧੀਂਨ ਇੱਕ ਪੈਟਰੋਲ ਪੰਪ ਅਣਪਛਾਤੇ ਲੁਟੇਰਿਆਂ ਨੇ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਨਕਦੀ ਲੁੱਟ ਲਈ ਹੈ।

ਚੋਰਾਂ ਬਣਾਇਆ ਪੈਟਰੋਲ ਪੰਪ ਨੂੰ ਨਿਸ਼ਾਨਾ, ਮਾਮਲਾ ਦਰਜ
ਚੋਰਾਂ ਬਣਾਇਆ ਪੈਟਰੋਲ ਪੰਪ ਨੂੰ ਨਿਸ਼ਾਨਾ, ਮਾਮਲਾ ਦਰਜ

By

Published : Jun 23, 2021, 11:48 AM IST

ਅੰਮ੍ਰਿਤਸਰ:ਅੰਮ੍ਰਿਤਸਰ ਦਿਹਾਤੀ ਅਧੀਂਨ ਦਿਨ ਰਾਤ ਸ਼ਰੇਆਮ ਹੋ ਰਹੀਆਂ ਲੁੱਟਾਂ ਖੋਹਾਂ ਕਾਰਣ ਆਮ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ, ਲੁੱਟਾਂ ਦੀ ਗੱਲ ਕਰੀਏ ਤਾਂ ਨਸ਼ੇੜੀਆਂ ਦੀ ਵੱਧ ਰਹੀ ਗਿਣਤੀ ਵੀ ਇਸ ਪਿੱਛੇ ਵੱਡਾ ਕਾਰਣ ਮੰਨੀ ਜਾਂਦੀ ਹੈ, ਇਸੇ ਤਰ੍ਹਾਂ ਦੀ ਵਾਰਦਾਤ ਜੰਡਿਆਲਾ ਵਿੱਚ ਦੇਖਣ ਨੂੰ ਮਿਲੀ ਹੈ, ਜਿੱਥੇ ਅਣਪਛਾਤੇ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਨਕਦੀ ਲੁੱਟ ਲਈ ਹੈ।

ਰਾਤੀ ਡੇਢ ਵਜੇ ਦੇ ਕਰੀਬ ਹਥਿਆਰਬੰਦ ਲੁਟੇਰੇ ਆਏ ਸਨ, ਅਤੇ ਕਰਿੰਦਿਆਂ ਕੋਲੋਂ ਸਾਰਾ ਕੈਸ਼ ਲੁੱਟ ਕੇ ਲੈ ਗਏ ਹਨ, ਉਨ੍ਹਾਂ ਦੱਸਿਆ ਕਿ ਸਾਰੀ ਘਟਨਾ ਪੰਪ ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਅਤੇ 50,000 ਤੋਂ 60,000 ਹਜਾਰ ਰੁਪਏ ਨਕਦੀ ਲੁੱਟੀ ਗਈ ਹੈ। ਜਿਸ ਦੇ ਅਧਾਰ 'ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ, ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ, ਅਤੇ ਇਸ ਦੇ ਨਾਲ ਹੀ ਅੱਗੇ ਵੀ ਅਜਿਹੇ ਅਨਸਰਾਂ ਤੋਂ ਖਤਰਾ ਦੱਸਿਆ ਹੈ।

ਇਹ ਵੀ ਪੜ੍ਹੋ:-ਅਸ਼ਵਨੀ ਸ਼ਰਮਾ ਦਾ ਕੈਪਟਨ ਸਰਕਾਰ ‘ਤੇ ਵੱਡਾ ਹਮਲਾ

ABOUT THE AUTHOR

...view details