ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਹਿਬ ਕੋਲ ਅੱਜ ਵੀਰਵਾਰ ਨੂੰ ਇਕ ਵਾਰ ਫਿਰ ਤੋਂ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਵਾਰ ਧਮਾਕੇ ਦੀ ਥਾਂ ਵਿਰਾਸਤੀ ਮਾਰਗ ਨਹੀਂ, ਸਗੋਂ ਇਹ ਧਮਾਕਾ ਗੂਰੂ ਰਾਮਦਾਸ ਸਰਾਂ ਦੇ ਗਲਿਆਰੇ ਵਿੱਚ ਹੋਇਆ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਵੀਰਵਾਰ ਤੜਕੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਅਤੇ ਲੰਗਰ ਹਾਲ ਕੋਲ, ਜੋ ਉੱਚੀ ਆਵਾਜ਼ ਸੁਣਾਈ ਦਿੱਤੀ, ਉਹ ਇੱਕ ਧਮਾਕੇ ਦੀ ਆਵਾਜ਼ ਸੀ। ਫਿਲਹਾਲ ਸਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਅੰਮ੍ਰਿਤਸਰ ਦੇ ਵਿਰਾਸਤੀ ਇਲਾਜ 'ਤੇ ਧਮਾਕਾ ਕਰਨ ਵਾਲੇ 5 ਲੋਕਾਂ 'ਚੋਂ ਇਕ ਗੁਰਦਾਸਪੁਰ ਦੇ ਪਿੰਡ ਆਦੀ ਦਾ ਰਹਿਣ ਵਾਲਾ ਹੈ, ਜੋ ਕਿ ਅੰਮ੍ਰਿਤਸਰ 'ਚ ਪਤਨੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਸੁਲਝਾਇਆ ਮਾਮਲਾ, 5 ਮੁਲਜ਼ਮ ਗ੍ਰਿਫਤਾਰ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜਪੀ ਯਾਦਵ ਇਸ ਮਾਮਲੇ ਦੇ ਸਬੰਧ ਵਿੱਚ ਹੋਰ ਖੁਲਾਸੇ ਕਰਨ ਲਈ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਸਰਾਂ ਦੇ ਬਾਥਰੂਮ ਵਿੱਚ IED ਅਸੈਂਬਲ ਕੀਤਾ ਸੀ। ਮੁਲਜ਼ਮ ਆਜ਼ਾਦਵੀਰ ਅਤੇ ਅਮਰੀਕ ਸਿੰਘ ਨੇ IED ਅਸੈਂਬਲ ਕੀਤੇ ਸਨ। ਸੀਸੀਟੀਵੀ ਫੁਟੇਜ ਜ਼ਰੀਏ ਮੁਲਜ਼ਮਾਂ ਉੱਤੇ ਸ਼ਿਕੰਜਾ ਕੱਸਿਆ ਗਿਆ। ਆਜ਼ਾਦਵੀਰ ਕੋਲੋਂ ਵਿਸਫੋਟਕ ਰਿਕਵਰ ਹੋਇਆ ਹੈ। ਇਕ ਹੋਰ ਮੁਲਜ਼ਮ ਹਰਜੀਤ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਹੈ।
ਤੀਜੀ ਵਾਰ ਧਮਾਕਾ: ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ, ਤੜਕੇ 12:15 ਵਜੇ ਤੋਂ 12:30 ਵਜੇ ਦੇ ਆਸਪਾਸ ਇੱਕ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਸੰਭਾਵਨਾ ਹੈ ਕਿ ਇਹ ਇੱਕ ਹੋਰ ਧਮਾਕਾ ਹੋ ਸਕਦਾ ਹੈ। ਇਸ ਦੀ ਪੁਸ਼ਟੀ ਅਜੇ ਬਾਕੀ ਹੈ। ਇਮਾਰਤ ਦੇ ਪਿਛਲੇ ਪਾਸੇ ਸਾਨੂੰ ਕੁਝ ਟੁਕੜੇ ਮਿਲੇ ਹਨ, ਪਰ ਹਨੇਰਾ ਹੋਣ ਕਰਕੇ ਅਸੀਂ ਇਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਇਹ ਧਮਾਕਾ ਕਿਸ ਕਿਸਮ ਅਤੇ ਤਰੀਕੇ ਦਾ ਹੈ। ਇਸ ਸਬੰਧੀ ਟੀਮ ਪਿੱਛੇ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਸਾਫ ਹੋ ਪਾਵੇਗਾ ਕਿ ਇਹ ਧਮਾਕਾ ਪਹਿਲਾਂ ਵਾਂਗ ਹੈ ਜਾਂ ਕਿਵੇਂ ਕੀਤਾ ਗਿਆ ਹੈ।"
ਧਮਾਕਾ ਕਰਨ ਤੋਂ ਬਾਅਦ ਮੁਲਜ਼ਮ ਗਲਿਆਰੇ ਵਿੱਚ ਸੁੱਤੇ:ਤਲਾਸ਼ੀ ਲੈਣ 'ਤੇ ਲੰਗਰ ਹਾਲ ਨੇੜੇ ਸ਼੍ਰੀ ਗੁਰੂ ਰਾਮਦਾਸ ਸਰਾਏ ਤੋਂ ਇਕ ਜੋੜੇ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ 8 ਬੰਬ ਵੀ ਬਰਾਮਦ ਹੋਏ ਹਨ। ਤਲਾਸ਼ੀ ਦੌਰਾਨ ਸਰਾਏ ਦੇ ਸੀਸੀਟੀਵੀ ਫੁਟੇਜ ਤੋਂ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ। ਉਨ੍ਹਾਂ ਨੂੰ ਵਰਾਂਡੇ ਵਿਚ ਆਉਂਦੇ-ਜਾਂਦੇ ਦੇਖਿਆ ਜਾ ਸਕਦਾ ਹੈ। ਉਸ ਦੀ ਫੋਟੋ ਵੀ ਸਾਹਮਣੇ ਆ ਚੁੱਕੀ ਹੈ। ਪੁਲਸ ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਦੋਵੇਂ ਸਰਾਏ ਦੇ ਵਰਾਂਡੇ 'ਚ ਸੌਂ ਗਏ। ਕਿਹਾ ਜਾ ਰਿਹਾ ਹੈ ਕਿ ਉਸ ਨੇ ਬੰਬ ਛੱਤ ਜਾਂ ਖਿੜਕੀ ਤੋਂ ਸੁੱਟਿਆ ਸੀ।
ਦੋ ਸ਼ੱਕੀਆਂ ਕੋਲੋ ਸ਼ੱਕੀ ਬੈਗ ਤੇ ਬਾਹਰੋਂ ਪੱਤਰ ਵੀ ਬਰਾਮਦ: ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। 2 ਸ਼ੱਕੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਨਵ ਵਿਆਹਿਆ ਜੋੜਾ ਸਰਾਂ ਦੇ ਕਮਰੇ ਨੰਬਰ 225 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲੋਂ ਇਕ ਸ਼ੱਕੀ ਬੈਗ ਵੀ ਬਰਾਮਦ ਹੋਇਆ ਹੈ। ਦੋਵੇਂ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਸੂਤਰਾਂ ਅਨੁਸਾਰ ਪੁਲਿਸ ਨੂੰ ਮੌਕੇ ਤੋਂ ਇੱਕ ਪੱਤਰ ਵੀ ਮਿਲਿਆ ਹੈ ਜਿਸ ਨੂੰ ਪੁਲਿਸ ਅਧਿਕਾਰੀਆਂ ਨੇ ਕਬਜ਼ੇ ਵਿੱਚ ਲੈ ਲਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਕਿ ਇਸ ਪੱਤਰ ਵਿੱਚ ਕੀ ਲਿਖਿਆ ਹੈ ਅਤੇ ਕੀ ਇਸ ਦਾ ਧਮਾਕੇ ਨਾਲ ਕੋਈ ਸਬੰਧ ਹੈ ਜਾਂ ਨਹੀਂ।