ਅੰਮ੍ਰਿਤਸਰ:ਸ੍ਰੀ ਗੁਰੂ ਰਵਿਦਾਸ ਧਰਮ ਸਥਾਨ ਅਕਾਲਗੜ ਦੇ ਸੇਵਾਦਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਦਿੰਦਿਆ ਗਿਆਨੀ ਮੀਤ ਸਿੰਘ ਨੂੰ ਪੰਥ ਵਿਚ ਬਣਦਾ ਮਾਣ ਸਤਿਕਾਰ ਦੇਣ ਅਤੇ ਭਾਈ ਸੰਗਤ ਸਿੰਘ ਜੀ ਦੀ ਜੀਵਨੀ ਬਾਰੇ ਕੂੜ ਪ੍ਰਚਾਰ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।
ਸਿੱਖ ਜਥੇਬੰਦੀ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਕੋਲ ਚੁੱਕੀ ਗਈ ਇਹ ਮੰਗ ਮੰਗ ਪੱਤਰ ਦੇਣ ਆਏ ਸੇਵਾਦਾਰਾਂ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲਦ ਹੀ ਗਿਆਨੀ ਮੀਤ ਸਿੰਘ ਨੂੰ ਪੰਥ ਰਤਨ ਨਾਲ ਸਨਮਾਨਿਤ ਕਰਨ ਦੀ ਗੱਲ ਕੀਤੀ ਗਈ ਅਤੇ ਉੱਥੇ ਹੀ ਬਾਬਾ ਸੰਗਤ ਸਿੰਘ ਜੀ ਦੀ ਜੀਵਨੀ ਬਾਰੇ ਹੋ ਰਹੇ ਕੂੜ ਪ੍ਰਚਾਰ ‘ਤੇ ਵੀ ਵਿਚਾਰ ਚਰਚਾ ਕਰਨ ਦੀ ਗੱਲ ਕਹਿ ਗਈ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਧਰਮ ਸਥਾਨ ਅਕਾਲਗੜ ਦੇ ਮੁੱਖ ਸੇਵਾਦਾਰ ਭਾਈ ਜੀਵਨ ਸਿੰਘ ਨੇ ਕਿਹਾ ਕਿ ਉਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਦੇਣ ਲਈ ਪਹੁੰਚੇ ਹਨ।
ਉਨ੍ਹਾਂ ਦੱਸਿਆ ਕਿ ਮੰਗ ਪੱਤਰ ਦਿੰਦੇ ਹੋਏ ਉਨ੍ਹਾਂ ਗਿਆਨੀ ਮੀਤ ਸਿੰਘ ਨੂੰ ਪੰਥ ਵਿੱਚ ਬਣਦਾ ਮਾਣ-ਸਤਿਕਾਰ ਦੇਣ ਅਤੇ ਭਾਈ ਸੰਗਤ ਸਿੰਘ ਜੀ ਦੀ ਜੀਵਨੀ ਬਾਰੇ ਕੂੜ ਪ੍ਰਚਾਰ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲਦ ਹੀ ਉਨ੍ਹਾਂ ਨੂੰ ਮੰਗਾਂ ਵੱਲ ਧਿਆਨ ਦੇਣ ਦਾ ਭਰੋਸਾ ਦਿੱਤਾ ਗਿਆ।
ਇਹ ਵੀ ਪੜ੍ਹੋ:ਗੁਰਦਾਸ ਮਾਨ ਵਿਵਾਦ ‘ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ