ਅੰਮ੍ਰਿਤਸਰ:ਪੰਜਾਬ 'ਚ 2022 ਦੀਆਂ ਚੋਣਾਂ ਨੂੰ ਲੈ ਕੇ ਹੁਣ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਪਲੇਟਫਾਰਮ 'ਤੇ ਲੋਕਾਂ ਨੂੰ ਜੁਆਇਨਿੰਗ ਕਰਵਾਈ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਇਸ ਵਾਰ ਦਲਿਤ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰੇ 'ਤੇ ਚੋਣ ਲੜਨ ਦੀ ਕੋਸ਼ਿਸ਼ ਹਰੇਕ ਸਿਆਸੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ।
ਉਥੇ ਹੀ ਇਸ 'ਤੇ ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਵਿਧਾਇਕ ਦੀ ਚੋਣ ਲੜ ਚੁੱਕੇ ਰਾਕੇਸ਼ ਗਿੱਲ (Rakesh Gill) ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਪੰਜਾਬ ਅਤੇ ਦੇਸ਼ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਜਨ ਧਨ ਖਾਤੇ ਖੁੱਲ੍ਹਵਾਏ ਗਏ ਤਾਂ ਜੋ ਕਿ ਗ਼ਰੀਬ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਪਵਾਏ ਜਾ ਸਕਣ। ਉੱਥੇ ਹੀ ਨਵੇਂ ਮੁੱਖ ਮੰਤਰੀ 'ਤੇ ਬੋਲਦੇ ਹੋਏ ਰਾਕੇਸ਼ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ (Congress Party) ਵੱਲੋਂ ਸਿਰਫ਼ ਦਲਿਤ ਚਿਹਰੇ 'ਤੇ ਚੋਣ ਲੜੀ ਜਾ ਰਹੀ ਹੈ।
ਜਿਸ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਿਰਫ਼ ਇਸਤੇਮਾਲ ਕੀਤਾ ਜਾ ਰਿਹਾ ਹੈ। ਉਹਦੇ ਨਾਂ ਨੇ ਬੋਲਦਿਆਂ ਕਿਹਾ ਕਿ ਡਾ ਰਾਜ ਕੁਮਾਰ ਵੇਰਕਾ (Dr. Raj Kumar Verka) ਵੱਲੋਂ ਜੋ ਭਵਿੱਖਬਾਣੀ ਕੀਤੀ ਗਈ ਹੈ ਕਿ 2022 ਅਤੇ 2027 ਤੱਕ ਚਰਨਜੀਤ ਸਿੰਘ ਚੰਨੀ (Charanjit Singh Channi) ਮੁੱਖ ਮੰਤਰੀ ਹੋਣਗੇ ਇਹ ਤਾਂ ਸਮਾਂ ਹੀ ਦੱਸੇਗਾ।