ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਵੱਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ। ਜਦੋਂ 2 ਦਿਨ ਪਹਿਲਾਂ ਇੱਕ ਵਿਅਕਤੀ ਕੋਲੋ ਤੇਜ਼ ਹਥਿਆਰ ਨਾਲ ਵਾਰ ਕਰ ਐਕਟਿਵਾ 'ਤੇ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਮੁਖਬਰ ਦੀ ਇਤਲਾਹ 'ਤੇ ਤਿੰਨੋ ਦੋਸ਼ੀ ਪੁਲਿਸ ਵੱਲੋਂ ਕਾਬੂ ਕਰ ਲਏ ਗਏ।
ਪੰਜਾਬ ਪੁਲਿਸ ਨੇ ਚੋਰ ਗਿਰੋਹ ਨੂੰ ਇਸ ਤਰ੍ਹਾਂ ਕੀਤਾ ਕਾਬੂ... - ਵੱਲਾ ਪੁਲਿਸ
ਅੰਮ੍ਰਿਤਸਰ ਪੁਲਿਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਵੱਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿੰਨ੍ਹਾਂ ਬਾਰੇ ਤਸਦੀਕ ਕਰਨ 'ਤੇ ਪਾਇਆ ਗਿਆ। ਇਹਨਾਂ ਵੱਲੋ ਹੋਰ ਵੀ ਕਈ ਲੁੱਟ ਖੋਹ ਅਤੇ ਜਾਨਲੇਵਾ ਹਮਲੇ ਵਰਗੀਆਂ ਵਾਰਦਾਤਾ ਵੱਖ ਵੱਖ ਜ਼ਿਲ੍ਹਿਆਂ ਵਿੱਚ ਕੀਤੀਆਂ ਗਈਆਂ ਹਨ। ਇਹਨਾਂ ਮੁਲਜ਼ਮਾਂ ਨਾਲ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਇਹਨਾਂ ਨੇ ਅੰਮ੍ਰਿਤਸਰ ਵਿਖੇ ਹੀ ਕੁੱਝ ਦਿਨ ਪਹਿਲਾ ਇੱਕ ਮੋਟਰਸਾਈਕਲ ਗਿਰੋਹ ਕਰਨ ਬਾਰੇ ਪਤਾ ਚੱਲਿਆਂ ਹੈ ਅਤੇ ਇਹਨਾਂ ਪਾਸੋਂ ਹੋਰ ਵੀ ਡੂੰਗਿਆਈ ਨਾਲ ਪੁੱਛ ਗਿੱਛ ਕੀਤੀ ਜਾਂ ਰਹੀ ਹੈ ਤਾਂ ਜੋ ਇਹਨਾਂ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਬਾਰੇ ਵੀ ਪਤਾ ਲਗਾਇਆ ਜਾਂ ਰਿਹਾ ਹੈ।
ਇਹ ਵੀ ਪੜ੍ਹੋ:-ਚੋਰਾਂ ਨੇ ਮੋਬਾਇਲਾਂ ਦੀ ਦੁਕਾਨ 'ਤੇ ਫੇਰਿਆਂ ਹੱਥ