ਅੰਮ੍ਰਿਤਸਰ: ਪੰਜਾਬ ਵਿਧਾਨ ਸਭ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਫ ਕੀਤਾ ਹੈ ਕਿ ਪੰਜਾਬ ਦਾ ਖਜ਼ਾਨਾ ਹਜੇ ਖਾਲੀ ਹੈ ਜਦ ਭਰੇਗਾ ਉਦੋਂ ਹੀ ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ -ਹਜ਼ਾਰ ਰੁਪਏ ਮਿਲਣਗੇ। ਸੰਧਵਾਂ ਨੇ ਇਸ ਬਿਆਨ ਤੋਂ ਉਨ੍ਹਾਂ ਔਰਤਾਂ ਨੂੰ ਨਿਰਾਸ਼ਾ ਜ਼ੁਰੂਰ ਹੋਵੇਗੀ ਜੋ 1000 ਰੁਪਏ ਹਰ ਮਹੀਨੇ ਮਿਲਣ ਦਾ ਇੰਤਜ਼ਾਰ ਕਰ ਰਹੀਆਂ ਸਨ।
ਸੰਧਵਾਂ ਸ਼ੁੱਕਰਵਾਰ ਨੂੰ ਅਮ੍ਰਿਤਸਰ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਆਏ ਸਨ। ਜਦੋ ਉਨ੍ਹਾਂ ਵਲੋਂ ਇਹ ਬਿਆਨ ਦਿੱਤਾ ਗਿਆ। ਦੱਸ ਦਈਏ ਕਿ ਆਪ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਗਰੰਟੀ ਦਿੱਤੀ ਗਈ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ 18 ਸਾਲ ਤੋਂ ਉਪਰ ਹਰ ਔਰਤ ਨੂੰ ਹਜਾਰ ਰੁਪਏ ਮਹੀਨੇ ਦੇ ਦਿੱਤੇ ਜਾਣਗੇ।