ਅੰਮ੍ਰਿਤਸਰ : ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ, ਇਹ ਕਹਾਵਤ ਸਦੀਆਂ ਤੋਂ ਚੱਲਦੀ ਆ ਰਹੀ ਹੈ ਕਿਉਂਕਿ ਦੀਵਾਲੀ ਵਾਲੇ ਦਿਨ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ। ਸ਼ਰਧਾਲੂ ਦਰਬਾਰ ਸਾਹਿਬ ਵਿਖੇ ਰਾਤ ਵੇਲੇ ਰੰਗ-ਬਰੰਗੀ ਰੌਸ਼ਨੀ ਅਤੇ ਅਲੌਕਿਕ ਆਤਿਸ਼ਬਾਜ਼ੀ ਵੀ ਕਰਦੇ ਹਨ।
ਬੰਦੀ ਛੋੜ ਦਿਵਸ : ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਦੀਵਾਲੀ ਵਾਲੇ ਦਿਨ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ। ਸ਼ਰਧਾਲੂ ਦਰਬਾਰ ਸਾਹਿਬ ਵਿਖੇ ਰਾਤ ਵੇਲੇ ਰੰਗ-ਬਰੰਗੀ ਰੌਸ਼ਨੀ ਅਤੇ ਅਲੌਕਿਕ ਆਤਿਸ਼ਬਾਜ਼ੀ ਵੀ ਕਰਦੇ ਹਨ।
ਫ਼ੋਟੋ
ਵੀਡੀਓ
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਿਹਾੜੇ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਗਵਾਲਿਅਰ ਦੇ ਕਿਲੇ ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ।
ਰਿਹਾਅ ਹੋ ਕੇ ਆਓਣ ਦੀ ਖੁਸ਼ੀ 'ਚ ਅੰਮ੍ਰਿਤਸਰ ਵਿਖੇ ਦੀਪ ਮਾਲਾ ਕੀਤੀ ਗਈ, ਉਸ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਇਹ ਦਿਨ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।