ਅੰਮ੍ਰਿਤਸਰ: ਚੋਰੀ ਦੀਆਂ ਵਾਰਦਾਤਾ ਬਹੁਤ ਵੱਡੇ ਪੱਧਰ ਤੇ ਹੁੰਦੀਆ ਹਨ। ਥਾਣਾ ਸਦਰ ਦੇ ਅਧੀਨ ਪੈਂਦੇ ਵਿਜੇ ਨਗਰ ਚੌਂਕੀ ਦੀ ਪੁਲਿਸ ਵੱਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਚੋਰੀ ਦੇ ਚਾਰ ਮੋਬਾਈਲ ਫੋਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਤੇ ਕੇਸ ਦਰਜ ਕੀਤਾ ਗਿਆ ਹੈ।
ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨ ਸਣੇ ਤਿੰਨ ਗ੍ਰਿਫਤਾਰ
ਥਾਣਾ ਸਦਰ ਦੇ ਅਧੀਨ ਪੈਂਦੇ ਵਿਜੇ ਨਗਰ ਚੌਂਕੀ ਦੀ ਪੁਲਿਸ ਵੱਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਚੋਰੀ ਦੇ ਚਾਰ ਮੋਬਾਈਲ ਫੋਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਤੇ ਕੇਸ ਦਰਜ ਕੀਤਾ ਗਿਆ ਹੈ।
ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨ ਸਣੇ ਤਿੰਨ ਗ੍ਰਿਫਤਾਰ
ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ 26 ਅਪ੍ਰੈਲ ਨੂੰ ਰਾਮਪਾਲ ਸੰਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰਸਾਈਕਲ ਪੀਬੀ 02_ਸੀ ਐਚ 3185 ਨੂੰ ਚੋਰ ਦਵਾਰਾ ਚੋਰੀ ਕਰ ਲਿਆ ਗਿਆ ਹੈ।
ਸਨ ਸਿਟੀ ਮੋੜ ਬਟਾਲਾ ਰੋਡ 'ਤੇ ਛਾਪਾ ਮਾਰਦਿਆਂ ਨੌਜਵਾਨਾਂ ਨੂੰ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੱਸਿਆ ਕਿ ਉਹ ਲੁੱਟਾਂ-ਖੋਹਾਂ ਕਰਦੇ ਹਨ। ਤਿੰਨਾਂ ਦੀ ਨਿਸ਼ਾਨਦੇਹੀ 'ਤੇ ਚੌਰੀ ਦਾ ਇਕ ਹੋਰ ਮੋਟਰਸਾਈਕਲ ਅਤੇ ਚਾਰ ਮੋਬਾਈਲ ਫੋਨ ਬਰਾਮਦ ਹੋਏ।