ਪੰਜਾਬ

punjab

ETV Bharat / state

ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੈਲਾਨੀ - ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ

13 ਅਪ੍ਰੈਲ 1919 ਭਾਰਤੀ ਆਜ਼ਾਦੀ ਸੰਘਰਸ਼ 'ਚ ਇਕ ਨਾ ਭੁੱਲਣਯੋਗ ਤਾਰੀਕ ਹੈ। ਜਦੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ 'ਚ ਹੋ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਬਰਤਾਨਵੀ ਫੌਜੀ ਜਨਰਲ ਡਾਇਰ ਨੇ ਗੋਲੀਆਂ ਚਲਵਾਈਆਂ ਸਨ।

ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੈਲਾਨੀ
ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੈਲਾਨੀ

By

Published : Apr 13, 2022, 4:28 PM IST

ਅੰਮ੍ਰਿਤਸਰ:13 ਅਪ੍ਰੈਲ 1919 ਭਾਰਤੀ ਆਜ਼ਾਦੀ ਸੰਘਰਸ਼ 'ਚ ਇਕ ਨਾ ਭੁੱਲਣਯੋਗ ਤਾਰੀਕ ਹੈ। ਜਦੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ 'ਚ ਹੋ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਬਰਤਾਨਵੀ ਫੌਜੀ ਜਨਰਲ ਡਾਇਰ ਨੇ ਗੋਲੀਆਂ ਚਲਵਾਈਆਂ ਸਨ।

ਇਸ ਕਤਲੇਆਮ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 400 ਤੋਂ ਵੱਧ ਲੋਕ ਮਾਰੇ ਗਏ ਸਨ। ਲਗਭਗ 20,000 ਲੋਕਾਂ ਦੇ ਸ਼ਾਂਤੀਪੂਰਵਕ ਇਕੱਠ ਉੱਪਰ ਗੋਲੀਆਂ ਦੀ ਵਰਖਾ ਕਰਕੇ ਲੋਥਾਂ ਦਾ ਢੇਰ ਲਾਉਣਾ ਅੰਗਰੇਜ਼ ਸਾਮਰਾਜੀ ਹਕੂਮਤ ਦੀ ਸੋਚੀ ਸਮਝੀ ਸਾਜਿਸ਼ ਸੀ।

ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੈਲਾਨੀ

ਰੋਲਟ ਐਕਟ ਵਰਗੇ ਕਾਲੇ ਕਾਨੂੰਨਾਂ ਖਿਲਾਫ ਖੜੀ ਹੋਈ ਇੱਕ ਵੱਡੀ ਲੋਕ ਲਹਿਰ ਤੋਂ ਡਰੀ ਅੰਗਰੇਜ਼ ਸਰਕਾਰ ਇਸ ਆਜ਼ਾਦੀ ਸੰਘਰਸ਼ ਨੂੰ ਦਬਾਉਣ ਲਈ ਹਰ ਹੀਲਾ ਵਰਤ ਰਹੀ ਸੀ। 13 ਅਪ੍ਰੈਲ ਜਦੋਂ ਵੀ ਆਉਂਦੀ ਹੈ ਤਾਂ ਉਦੋਂ ਹੀ ਦੁਨੀਆਂ ਭਰ ਦੇ ਲੋਕ ਜਲ੍ਹਿਆਂਵਾਲਾ ਬਾਗ 'ਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ।

ਵੱਡੀ ਗਿਣਤੀ 'ਚ ਸੈਲਾਨੀ ਅੰਮ੍ਰਿਤਸਰ ਜਲ੍ਹਿਆਂਵਾਲਾ ਬਾਗ 'ਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਉੱਥੇ ਹੀ ਜੱਲ੍ਹਿਆਂਵਾਲਾ ਬਾਗ 'ਚ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਨਵੇਂ ਬਣੇ ਜਲ੍ਹਿਆਂਵਾਲੇ ਬਾਗ 'ਤੇ ਇਤਰਾਜ਼ ਪ੍ਰਗਟਾਇਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲ੍ਹਿਆਂਵਾਲੇ ਬਾਗ਼ ਪਹੁੰਚੇ ਸੈਲਾਨੀਆਂ ਅਤੇ ਸ਼ਹੀਦ ਪਰਿਵਾਰਾਂ ਨੇ ਕਿਹਾ ਕਿ 13 ਅਪ੍ਰੈਲ ਉਨੀ ਸੌ ਉਨੀ ਵਿੱਚ ਵਾਪਰੇ ਜਲ੍ਹਿਆਂਵਾਲੇ ਬਾਗ ਕਾਂਡ ਨੂੰ ਲੈ ਕੇ ਹਰ ਸਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚਦੇ ਹਨ। ਪਰ ਪਿਛਲੇ ਦੋ ਸਾਲ ਪਹਿਲਾਂ ਜੱਲ੍ਹਿਆਂਵਾਲਾ ਬਾਗ਼ ਬੰਦ ਹੋਣ ਕਰਕੇ ਉਹ ਜਲ੍ਹਿਆਂਵਾਲਾ ਬਾਗ਼ ਦੇ ਅੰਦਰ ਜਾਂ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਦੇ ਸਕਦੇ ਸੀ।

ਪਰ ਇਕ ਵਾਰ ਫਿਰ ਨਵੇਂ ਸਿਰੇ ਤੋਂ ਜਲ੍ਹਿਆਂਵਾਲਾ ਬਾਗ ਖੁੱਲ੍ਹਣ 'ਤੇ ਅੱਜ ਜੱਲ੍ਹਿਆਂਵਾਲੇ ਬਾਗ਼ ਦੇ ਅੰਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਇਸਦੇ ਨਾਲ ਹੀ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਦਾ ਨਵੀਨੀਕਰਨ ਹੋਣ ਤੋਂ ਬਾਅਦ ਜਲ੍ਹਿਆਂਵਾਲੇ ਬਾਗ਼ ਦੀ ਦਿੱਖ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਇਤਿਹਾਸ ਨਾਲ ਵੀ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਨਾ ਬਰਦਾਸ਼ਤ ਕਰਨ ਯੋਗ ਹੈ।

ਇਹ ਵੀ ਪੜ੍ਹੋ:-ਛੋਟੀ ਉਮਰੇ ਵੱਡੀਆਂ ਮੱਲਾਂ, ਛੋਟੀ ਉਮਰੇ ਬਣਾਈ ਆਪਣੀ IT ਕੰਪਨੀ

ABOUT THE AUTHOR

...view details