ਅੰਮ੍ਰਿਤਸਰ: ਸ਼ਹਿਰ ਦੇ ਇੱਕ ਨਿਜੀ ਹੋਟਲ ਵਿੱਚ ਗੁਰਦਾਸਪੁਰ ਦੇ ਇੱਕ ਵਪਾਰੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਬਾਰੇ ਦੱਸਦੇ ਹੋਏ ਜਾਂਚ ਅਧਿਕਾਰੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 45 ਸਾਲਾ ਸਤਿੰਦਰ ਕੁਮਾਰ ਵਜੋਂ ਹੋਈ ਹੈ। ਉਹ ਗੁਰਦਾਸਪੁਰ ਵਿੱਚ ਕਾਨਟ੍ਰੈਕਟਰ ਵਜੋਂ ਕੰਮ ਕਰਦਾ ਸੀ।
ਜੀਐੱਸਟੀ ਰਿਟਰਨ ਨਾ ਭਰ ਸਕਣ ਕਾਰਨ ਵਪਾਰੀ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਇੱਕ ਵਪਾਰੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੋਟਲ ਵਿੱਚ ਜਾਂਚ ਲਈ ਪੁੱਜੀ ਪੁਲਿਸ ਟੀਮ ਨੇ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਫੋਟੋ
ਮ੍ਰਿਤਕ ਇੱਕ ਰਾਤ ਲਈ ਸ਼ਹਿਰ ਦੇ ਕਵੀਨਸ ਰੋਡ ਸਥਿਤ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ। ਮ੍ਰਿਤਕ ਦੇ ਕਮਰੇ ਵਿੱਚੋਂ ਪੁਲਿਸ ਨੇ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਇਸ ਸੁਸਾਈਡ ਨੋਟ ਵਿੱਚ ਮ੍ਰਿਤਕ ਨੇ ਜੀਐੱਸਟੀ ਦੀਆਂ ਰਿਟਰਨਾਂ ਨਾ ਭਰਨ ਕਾਰਨ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਗੱਲ ਲਿੱਖੀ ਹੋਈ ਸੀ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਦੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਧਾਰਾ 174 ਦੇ ਅਧੀਨ ਮਾਮਲੇ ਦੀ ਜਾਂਚ ਜਾਰੀ ਹੈ।