ਪੰਜਾਬ

punjab

ETV Bharat / state

ਔਰਤ ਦੇ ਜਣੇਪੇ ਦੀ ਵੀਡੀਓ ਵਾਇਰਲ ਕਰਨ 'ਤੇ ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਤਬਾਦਲਾ - ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ

ਅੰਮ੍ਰਿਤਸਰ ਸਿਵਲ ਹਸਪਤਾਲ ਵਿੱਚ ਔਰਤ ਦੇ ਜਣੇਪੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੇ ਜਾਣ ਦੇ ਮਾਮਲੇ ਵਿੱਚ ਹਸਪਤਾਲ ਦੇ ਸਿਵਲ ਸਰਜਨ ਵਿਰੁੱਧ ਕਾਰਵਾਈ ਕਰਦੇ ਹੋਏ ਉਸ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਬਦਲ ਦਿੱਤਾ ਗਿਆ ਹੈ।

ਔਰਤ ਦੇ ਜਣੇਪੇ ਦੀ ਵੀਡੀਓ ਵਾਇਰਲ ਕਰਨ 'ਤੇ ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਤਬਾਦਲਾ
ਔਰਤ ਦੇ ਜਣੇਪੇ ਦੀ ਵੀਡੀਓ ਵਾਇਰਲ ਕਰਨ 'ਤੇ ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਤਬਾਦਲਾ

By

Published : Nov 23, 2020, 5:45 PM IST

ਅੰਮ੍ਰਿਤਸਰ: ਸਿਵਲ ਹਸਪਤਾਲ ਵਿੱਚ ਔਰਤ ਦੇ ਜਣੇਪੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੇ ਜਾਣ ਦੇ ਮਾਮਲੇ ਵਿੱਚ ਹਸਪਤਾਲ ਦੇ ਸਿਵਲ ਸਰਜਨ ਵਿਰੁੱਧ ਕਾਰਵਾਈ ਕੀਤੀ ਗਈ ਹੈ। ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਨੇ ਕਥਿਤ ਦੋਸ਼ੀ ਡਾਕਟਰ ਦੀ ਬਦਲੀ ਕਰ ਦਿੱਤੀ ਗਈ ਹੈ। ਡਾਕਟਰ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਬਦਲੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਦੇ ਜਣੇਪੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਗਈ ਸੀ, ਜਿਸ ਨੂੰ ਵੇਖ ਕੇ ਪਰਿਵਾਰਕ ਮੈਂਬਰ ਹੱਕੇ-ਬੱਕੇ ਰਹਿ ਗਏ ਹਨ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਇਸ ਘਟੀਆ ਹਰਕਤ ਕਰਨ ਵਾਲੇ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਔਰਤ ਦੇ ਜਣੇਪੇ ਦੀ ਵੀਡੀਓ ਵਾਇਰਲ ਕਰਨ 'ਤੇ ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਤਬਾਦਲਾ

ਸੋਮਵਾਰ ਸਿਹਤ ਵਿਭਾਗ ਪੰਜਾਬ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਸਿਵਲ ਸਰਜਨ ਅੰਮ੍ਰਿਤਸਰ ਨੂੰ ਇੱਥੋਂ ਬਦਲੀ ਕਰਦੇ ਹੋਏ ਚੰਡੀਗੜ੍ਹ ਭੇਜ ਦਿੱਤਾ ਹੈ।

ਇਸਤੋਂ ਪਹਿਲਾਂ ਮਾਮਲੇ ਬਾਰੇ ਪੀੜਤ ਔਰਤ ਦੇ ਸਹੁਰੇ ਚਰਨਦਾਸ ਨੇ ਦੱਸਿਆ ਸੀ ਕਿ ਉਨ੍ਹਾਂ ਨੇ 17 ਨਵੰਬਰ ਨੂੰ ਆਪਣੀ ਗਰਭਵਤੀ ਨੂੰਹ ਨੂੰ ਕੇਸ ਕਰਵਾਉਣ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ। ਜਿਸ ਦਿਨ ਉਨ੍ਹਾਂ ਦੀ ਨੂੰਹ ਦਾ ਜਣੇਪਾ ਕੀਤਾ ਗਿਆ ਤਾਂ ਡਾਕਟਰਾਂ ਨੇ ਇਸ ਦੀ ਪੂਰੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਸੀ।

ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਅਜਿਹੀ ਘਟੀਆ ਹਰਕਤ ਕਰਨ ਵਾਲੇ ਦੋਸ਼ੀ ਡਾਕਟਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਡਾਕਟਰਾਂ ਵਿਰੁੱਧ ਕਾਰਵਾਈ ਨਾ ਕੀਤੀ ਗਈ ਅਤੇ ਕੇਸ ਦਰਜ ਨਾ ਹੋਇਆ ਤਾਂ ਉਹ ਪੁਲਿਸ ਥਾਣੇ ਅੱਗੇ ਧਰਨਾ ਲਾਉਣਗੇ ਅਤੇ ਖੁਦਕੁਸ਼ੀ ਵੀ ਕਰ ਸਕਦੇ ਹਨ।

ABOUT THE AUTHOR

...view details