ਅੰਮ੍ਰਿਤਸਰ ’ਚ ਸੰਸਥਾ ਨੇ ਅੰਦੋਲਨ ਦੀ ਭੇਂਟ ਚੜ੍ਹੇ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ: ਪੋਹ ਦੀ ਠੰਢ ਵਿੱਚ ਕਿਸਾਨ ਦਿੱਲੀ ਬਾਰਡਰ ’ਤੇ ਸੰਘਰਸ਼ ਲੜ ਰਹੇ ਹਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ੋਰਾਂ ਸ਼ੋਰਾਂ ਨਾਲ ਮੰਗ ਕਰ ਰਹੇ ਹਨ। ਇਸ ਲੜੀ ਤਹਿਤ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂਂ ਨੂੰ ਬੀਤੇ ਦਿਨ ਨੈਸ਼ਨਲ ਹਿਊਮਨ ਰਾਈਟਸ ਸੰਸਥਾ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਜੋ 13 ਤਰੀਕ ਲੋਹੜੀ ਵਾਲੇ ਦਿਨ ਕਿਸਾਨਾਂ ਵੱਲੋਂ ਖੇਤੀ ਸੁਧਾਰ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ ਸਾਡੀ ਸੰਸਥਾ ਉਸ ਬਿਆਨ ਦਾ ਸਮਰਥਨ ਕਰਦੀ ਹੈ ਤੇ ਉਨ੍ਹਾਂ ਵੱਲੋਂ ਵੀ ਉਸ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਤਸਵੀਰ