ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਯੂਨੀਵਰਸਿਟੀ ਵਿੱਚ ਹੋਏ ਡਿਗਰੀ ਵੰਡ ਸਮਾਰੋਹ ਵਿੱਚ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼ਿਰਕਤ ਕੀਤੀ।
ਪੰਜਾਬ ਦੇ ਰਾਜਪਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚਣ ਅਤੇ ਡਿਗਰੀਆਂ ਵੰਡਣ ਉਪਰੰਤ ਉਨ੍ਹਾਂ ਕਿਹਾ ਕਿ ਇਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਕ ਬਹੁਤ ਵੱਡੀ ਯੂਨੀਵਰਸਿਟੀ ਹੈ ਅਤੇ ਇਥੇ ਪੜ੍ਹਨ ਤੋਂ ਬਾਅਦ ਵਿਦਿਆਰਥੀ ਦੇਸ਼ ਦਾ ਨਾਮ ਰੋਸ਼ਨ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੋਈ ਕਿ ਇਸ ਸਮਾਗ਼ਮ ਵਿੱਚ 80 ਫ਼ੀਸਦ ਮਹਿਲਾਵਾਂ ਨੇ ਡਿਗਰੀ ਹਾਸਲ ਕੀਤੀ।
ਪੰਜਾਬ ਗਵਰਨਰ ਵੀਪੀ ਸਿੰਘ ਬਦਨੌਰ ਇਹ ਵੀ ਪੜ੍ਹੋ: ਡੀਜੀਪੀ ਦਿਨਕਰ ਗੁਪਤਾ ਮਾਮਲੇ 'ਚ ਹਾਈ ਕੋਰਟ ਨੇ ਰੋਕ ਰੱਖੀ ਬਰਕਰਾਰ, 17 ਨੂੰ ਅਗਲੀ ਸੁਣਵਾਈ
ਡਿਗਰੀ ਵੰਡ ਸਮਾਗ਼ਮ ਵਿੱਚ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਸਨ। ਇਸ ਵੇਲੇ ਜਦੋਂ ਉਨ੍ਹਾਂ ਤੋਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਿਖੀ ਗਈ ਚਿੱਠੀ ਬਾਰੇ ਪੁੱਛਿਆਂ ਤਾਂ ਉਨ੍ਹਾਂ ਇਸ ਗੱਲ ਦਾ ਕੋਈ ਢੁਕਵਾਂ ਜਵਾਬ ਦੇਣ ਦੀ ਬਜਾਏ ਟਾਲ ਮਟੋਲ ਵਿੱਚ ਜ਼ਿਆਦਾ ਸਮਾਂ ਖ਼ਰਾਬ ਕੀਤਾ।
ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਹਾਲ ਹੀ ਵਿੱਚ ਖ਼ਤਮ ਹੋਏ ਬਜਟ ਸੈਸ਼ਨ ਵਿੱਚ ਅਕਾਲੀ ਦਲ ਦੀ ਕਾਰਗੁਜ਼ਾਰੀ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕੰਮ ਦੀ ਗੱਲ ਦੀ ਥਾ ਰੌਲਾ ਪਾਉਣ ਵਿੱਚ ਜ਼ਿਆਦਾ ਸਮਾਂ ਖ਼ਰਾਬ ਕੀਤਾ। ਇਸ ਦੌਰਾਨ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲੀ ਦਲ ਦੇ ਨਾਲ ਆਉਣ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਬਹਿਬਲ ਕਲਾਂ ਪਹਿਲਾਂ ਲੈ ਕੇ ਬੈਠਿਆ ਸੀ ਅਤੇ ਹੁਣ ਵਿੱਚ ਇਨ੍ਹਾਂ ਨੂੰ ਬਹਿਬਲ ਕਲਾਂ ਨੇ ਲੈ ਕੇ ਬੈਠਣਾ। ਇਸ ਦੇ ਨਾਲ ਹੀ ਕਿ ਕਿਹਾ ਕਿ ਅਕਾਲੀ ਦਲ ਜਿਹੜੇ ਪ੍ਰਦਰਸ਼ਨ ਕਰ ਰਿਹਾ ਹੈ ਉਹ ਆਪਣੀ ਹੋਂਦ ਨੂੰ ਲੋਕਾਂ ਨੂੰ ਜਾਗਦੀ ਰੱਖਣ ਲਈ ਕਰ ਰਿਹਾ ਹੈ ਪਰ ਹੁਣ ਅਕਾਲੀ ਦਲ ਖ਼ਤਮ ਹੋ ਚੁੱਕਿਆ ਹੈ।
ਇਸ ਸਭ ਤੋਂ ਬਾਅਦ ਕੈਬਿਨੇਟ ਮੰਤਰੀ ਨੇ ਅਗਲੇ ਪੰਜ ਸਾਲਾਂ ਲਈ ਵੀ ਕਾਂਗਰਸ ਸਰਕਾਰ ਦੇ ਮੁੜ ਸੱਤਾਂ ਵਿੱਚ ਆਉਣ ਦੀ ਪੁਸ਼ਟੀ ਕੀਤੀ।