ਅੰਮ੍ਰਿਤਸਰ : ਪੰਜਾਬ ਦਿਨੋਂ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਤੇ ਨਕੇਲ ਕੱਸਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰ੍ਹਾਂ ਖਿਲਾਫ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਆਈਪੀਐਸ ਵੱਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਤਾ ਦੀ ਪੁਲਿਸ ਵਲੋਂ ਨਜਾਇਜ ਹਥਿਆਰਾਂ ਦੀ ਬਰਾਮਦਗੀ ਸਣੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।
ਕਾਬੂ ਨੌਜਵਾਨ ਕੋਲੋਂ ਦੋ 32 ਬੋਰ ਪਿਸਟਲ ਅਤੇ ਕਾਰਤੂਸ ਬਰਾਮਦ - ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਆਈ ਪੀ ਐਸ
ਪੰਜਾਬ ਦਿਨੋਂ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਤੇ ਨਕੇ ਕੱਸਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰ੍ਹਾਂ ਖਿਲਾਫ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਆਈ ਪੀ ਐਸ ਵੱਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਤਾ ਦੀ ਪੁਲਿਸ ਵਲੋਂ ਨਜਾਇਜ ਹਥਿਆਰਾਂ ਦੀ ਬਰਾਮਦਗੀ ਸਣੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।
ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮਹਿਤਾ ਐਸਐਚਓ ਮਨਜਿੰਦਰ ਸਿੰਘ ਨੇ ਦੱਸਿਆ ਕਿ ਡੀਐਸਪੀ ਜੰਡਿਆਲਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਦੇ ਆਧਾਰ ਤੇ ਪੁਲ ਡਰੇਨ ਚੰਨਣਕੇ ਤੋਂ ਕਥਿਤ ਦੋਸ਼ੀ ਯੁਵਰਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੰਨਣਕੇ ਨੂੰ ਇੱਕ 32 ਬੋਰ ਪਿਸਟਲ, ਜਿਸ 'ਤੇ ਮੇਡ ਇਨ ਜਾਰਡਨ ਲਿਖਿਆ ਹੋਇਆ ਸੀ, ਸਮੇਤ 2 ਰੌਂਦ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਮਹਿਤਾ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਨੰ. 28 ਦਰਜ ਰਜਿਸਟਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਕਤ ਬਰਾਮਦਗੀ ਉਪਰੰਤ ਅਦਾਲਤ ਵਿੱਚ ਕਥਿਤ ਦੋਸ਼ੀ ਯੁਵਰਾਜ ਸਿੰਘ ਨੂੰ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ, ਜਿਸ 'ਚ ਦੌਰਾਨੇ ਤਫਤੀਸ਼ ਕਥਿਤ ਦੋਸ਼ੀ ਦੀ ਨਿਸ਼ਾਨਦੇਹੀ ਤੇ ਇੱਕ ਹੋਰ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਗਿਆ ਹੈ ਅਤੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
TAGGED:
ਅੰਮ੍ਰਿਤਸਰ