ਅੰਮ੍ਰਿਤਸਰ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਦਰਅਸਲ ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਅਗਵਾ ਕਰਨ ਤੇ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਸਨ। ਇਸ ਉਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਕੀ ਹੈ ਮਾਮਲਾ : ਜਾਣਕਾਰੀ ਅਨੁਸਾਰ ਅਜਨਾਲਾ ਥਾਣੇ ਵਿਖੇ ਵਿਖੇ ਇਕ ਨੌਜਵਾਨ ਵਰਿੰਦਰ ਸਿੰਘ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕੁਝ ਸਿੱਖ ਨੌਜਵਾਨ ਉਸ ਨਾਲ ਗੱਲਬਾਤ ਕਰ ਕੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਅਜਨਾਲਾ ਤੋਂ ਅਗਵਾ ਕਰ ਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ, ਜਿੱਥੇ ਜਾ ਕੇ ਉਨ੍ਹਾਂ ਨੌਜਵਾਨਾਂ ਵੱਲੋਂ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੇ ਵਿਰੋਧ ਵਿੱਚ ਉਸਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ :AAP MLA PA Bribe Case: 'ਆਪ' ਵਿਧਾਇਕ ਦਾ ਕਥਿਤ ਪੀਏ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਵਿਧਾਇਕ ਵੱਲੋਂ ਸ਼ਪੱਸਟੀਕਰਨ