ਪੰਜਾਬ

punjab

By

Published : Feb 10, 2021, 8:50 PM IST

ETV Bharat / state

ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀਆਂ ਦੋ ਮਹਿਲਾ ਅਧਿਆਪਕਾਂ ਆਈਆਂ ਕੋਰੋਨਾ ਪੌਜ਼ੀਟਿਵ

ਕੋਰੋਨਾ ਮਹਾਂਮਾਰੀ ਕਾਰਨ 10 ਮਹੀਨਿਆਂ ਬਾਅਦ ਖੁੱਲ੍ਹੇ ਸਰਕਾਰੀ ਸਕੂਲ ਵਿੱਚ ਕੋਰੋਨਾ ਨੇ ਦਸਤਕ ਦਿੱਤੀ। ਬੀਤੇ ਮੰਗਲਵਾਰ ਨੂੰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਦੋ ਮਹਿਲਾ ਅਧਿਆਪਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਖ਼ਬਰ ਸਾਹਮਣੇ ਆਈ।

ਤਸਵੀਰ
ਤਸਵੀਰ

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ 10 ਮਹੀਨਿਆਂ ਬਾਅਦ ਖੁੱਲ੍ਹੇ ਸਰਕਾਰੀ ਸਕੂਲ ਵਿੱਚ ਕੋਰੋਨਾ ਨੇ ਦਸਤਕ ਦਿੱਤੀ। ਬੀਤੇ ਮੰਗਲਵਾਰ ਨੂੰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਦੋ ਮਹਿਲਾ ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆਈ। ਇਸ ਤੋਂ ਤੁਰੰਤ ਬਾਅਦ ਵਿਭਾਗ ਵੱਲੋਂ ਅਧਿਆਪਕਾਂ ਦੇ ਕੋਰੋਨਾ ਪੌਜ਼ੀਟਿਵ ਆਉਣ ‘ਤੇ ਸਕੂਲ ਬੰਦ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀਆਂ ਦੋ ਮਹਿਲਾ ਅਧਿਆਪਕਾਂ ਆਈਆਂ ਕੋਰੋਨਾ ਪੌਜ਼ੀਟਿਵ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਈ ਸਰਕਾਰੀ ਸਕੂਲਾਂ ਦੇ ਅਧਿਆਪਕ ਕੋਰੋਨਾ ਪਾਜ਼ੀਟਿਵ ਵਿੱਚ ਆ ਚੁੱਕੇ ਹਨ। ਕੋਰੋਨਾ ਪਾਜ਼ੀਟਿਵ ਆਉਣ ਵਾਲੇ ਨਿਰੰਤਰ ਅਧਿਆਪਕਾਂ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਵੀ ਖਤਰਾ ਬਣਿਆ ਹੋਇਆ ਹੈ।

ਇਸ ਮੌਕੇ ਅਧਿਆਪਕ ਬਲਜਿੰਦਰ ਕੌਰ ਨੇ ਦੱਸਿਆ ਕਿ ਦੋ ਅਧਿਆਪਕ ਠੀਕ ਨਹੀਂ ਸਨ, ਉਸ ਨੂੰ ਘਰ ਭੇਜ ਦਿੱਤਾ ਗਿਆ। ਸਿਹਤ ਵਿਭਾਗ, ਸਕੂਲ ਦੇ ਸਮੂਹ ਸਟਾਫ਼ ਦੀ ਜਾਂਚ ਕੀਤੀ ਗਈ ਅਤੇ ਚੈਕ ਦੌਰਾਨ ਸਮੂਹ ਸਟਾਫ਼ ਤੰਦਰੁਸਤ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੂਰੇ ਸਕੂਲ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਸ਼ਰੀਰ ਦਾ ਤਾਪਮਾਨ ਵੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਚੈੱਕ ਕੀਤਾ ਜਾਂਦਾ ਹੈ।

ABOUT THE AUTHOR

...view details