ਅੰਮ੍ਰਿਤਸਰ: ਥਾਣਾ ਮਜੀਠਾ ਅਧੀਨ ਪਿੰਡ ਅਨਾਇਤਪੁਰ ਵਿੱਚ ਦੋ ਗੁੱਟਾ ਵਿਚਾਲੇ ਝਗੜੇ (Fight between two groups in village Anaitpur) ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਗੋਲੀ ਲੱਗਣ ਨਾਲ 2 ਲੋਕਾਂ ਦੀ ਮੌਤ (2 deaths) ਵੀ ਹੋ ਗਈ ਹੈ।
ਇਸ ਦੌਰਾਨ ਕਈ ਜ਼ਖ਼ਮੀ ਵੀ ਹੋਏ ਹਨ, ਜੋ ਸ਼ਹਿਰ ਦੇ ਸਿਵਲ ਹਸਪਤਾਲ (The city's civil hospital) ਵਿੱਚ ਜ਼ੇਰੇ ਇਲਾਜ ਹਨ। ਮੀਡੀਆ ਨਾਲ ਗੱਲਬਾਤ ਕਰਦਿਆ ਹਸਪਤਾਲ ਵਿੱਚ ਜ਼ੇਰੇ ਇਲਾਜ ਸੱਤੂ ਨਾਲ ਦੇ ਵਿਅਕਤੀ ਨੇ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਣ ‘ਤੇ ਉਹ ਝਗੜੇ ਨੂੰ ਸੁਲਝਾਉਣ ਲਈ ਉੱਥੇ ਗਏ ਸਨ, ਪਰ ਉੱਥੇ ਬਿਨ੍ਹਾਂ ਕਿਸੇ ਗੱਲ ਤੋਂ ਜ਼ਿੰਮੀਦਾਰਾਂ ਵੱਲੋਂ ਗੁਜਰ ਭਾਈਚਾਰੇ ਦੇ ਲੋਕਾਂ ਦੇ ਹਮਲਾ ਕਰ ਦਿੱਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਉੱਥੇ ਪਹੁੰਚੇ ਤਾਂ ਪਰਾਲੀ ਨੂੰ ਅੱਗ ਲੱਗੀ ਸੀ, ਜਿਸ ਤੋਂ ਬਾਅਦ ਪਿੱਛੋਂ ਆਏ ਇੱਕ ਨੌਜਵਾਨ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਬੇਹੋਸ਼ ਹੋ ਕੇ ਉੱਥੇ ਹੀ ਡਿੱਗ ਪਏ। ਉਨ੍ਹਾਂ ਦੱਸਿਆ ਕਿ ਮੇਰੇ ‘ਤੇ ਹਮਲਾ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਫਾਇਰਿੰਗ (Firing) ਸ਼ੁਰੂ ਕਰ ਦਿੱਤੀ। ਜਿਸ ਦੌਰਾਨ 2 ਨੌਜਵਾਨਾਂ ਦੇ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।