ਅੰਮ੍ਰਿਤਸਰ :ਅਕਸਰ ਹੀ ਤੁਸੀਂ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਲੋਕਾਂ ਨੂੰ ਪ੍ਰਦਰਸ਼ਨ ਕਰਦੇ ਥਾਣਿਆਂ ਬਾਹਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ ਦੇ ਬਾਹਰ ਦੇਖਿਆ ਹੋਵੇਗਾ ਲੇਕਿਨ ਅੱਜ ਇਕ ਤੁਹਾਨੂੰ ਅਲੱਗ ਤਸਵੀਰਾਂ ਦਿਖਾਉਣ ਜਾ ਰਹੇ ਹਾਂ ਜਿਸ ਵਿੱਚ ਦੋ ਔਰਤਾਂ ਵੱਲੋਂ ਆਪਣੇ ਬੱਚਿਆਂ ਦੇ ਨਾਲ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਉੱਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਇਸ ਔਰਤ ਦੀ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਉਸਦੇ ਪਤੀ ਦੇ ਖਿਲਾਫ ਪੁਲਸ ਪ੍ਰਸ਼ਾਸਨ ਵਲੋਂ ਅਤੇ ਜੀ ਆਰ ਪੀ ਐੱਫ ਥਾਣੇ ਵੱਲੋਂ ਨਾਜਾਇਜ਼ ਤੌਰ ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ
2 ਔਰਤਾਂ ਆਪਣੇ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ ਤੇ ਚੜ੍ਹੀਆਂ
ਅੰਮ੍ਰਿਤਸਰ ਚ ਮਹਿਲਵਾਲਾਂ ਵਲੋਂ ਆਪਣੇ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਔਰਤ ਵਲੋਂ ਆਪਣੇ ਜੀਆਰਪੀਐਫ ਪੁਲਿਸ ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਉਸਦੇ ਪਤੀ ਤੇ ਦੇ ਨਾਜਾਇਜ਼ ਮਾਮਲਾ ਦਰਜ ਕੀਤਾ ਗਿਆ ਹੈ।
ਦੂਸਰੇ ਪਾਸੇ ਪੁਲਿਸ ਵੱਲੋਂ ਲਗਾਤਾਰ ਹੀ ਇਨ੍ਹਾਂ ਦੋਨਾਂ ਔਰਤਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਟੈਂਕੀ ਤੋਂ ਥੱਲੇ ਉੱਤਰ ਕੇ ਉਨ੍ਹਾਂ ਨੂੰ ਆਪਣੀ ਸਮੱਸਿਆ ਦੱਸਣ। ਉੱਥੇ ਹੀ ਪੁਲਿਸ ਅਧਿਕਾਰੀ ਸ਼ਿਵਦਰਸ਼ਨ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਦੇ ਪਤੀ ਦੇ ਖਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ । ਪੁਲਿਸ ਦਾ ਕਹਿਣਾ ਹੈ ਕਿ ਅਸੀਂ ਦਮਕਲ ਵਿਭਾਗ ਦੀ ਗੱਡੀ ਅਤੇ ਐਂਬੂਲੈਂਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਸੀਂ ਤਿਆਰ ਹਾਂ ਅਤੇ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਦੂਸਰੇ ਪਾਸੇ ਵੱਲੋਂ ਦੱਸਿਆ ਗਿਆ ਕਿ ਇਸੇ ਪਾਣੀ ਵਾਲੀ ਟੈਂਕੀ ਦੇ ਆਲੇ ਦੁਆਲੇ ਕੰਡਿਆਲੀ ਤਾਰਾਂ ਲਗਾਈਆਂ ਜਾਣਗੀਆਂ।
ਇਹ ਵੀ ਪੜੋ:Red Fort Case: 26 ਜਨਵਰੀ 2021 ਨੂੰ ਲਾਲ ਕਿਲ੍ਹੇ ’ਤੇ ਕਿਵੇਂ ਵਾਪਰੀ ਸੀ ਹਿੰਸਾ