ਅੰਮ੍ਰਿਤਸਰ:ਐਸਐਸਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ (ਆਈਪੀਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਟੀਮਾਂ ਵਲੋਂ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਵਾਈ ਜਾਰੀ ਹੈ। ਇਸੇ ਤਹਿਤ ਪੀ.ਓ ਸਟਾਫ ਵਲੋਂ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇੰਚਾਰਜ ਪੀ.ਓ ਸਟਾਫ ਸਤਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸਰਬਜੀਤ ਸਿੰਘ ਉਰਫ ਛੱਬਾ ਪੁੱਤਰ ਲੱਖਾ ਸਿੰਘ ਵਾਸੀ ਧੀਰੇਕੋਟ ਖਿਲਾਫ ਥਾਣਾ ਜੰਡਿਆਲਾ ਵਿਖੇ ਮੁੱਕਦਮਾ ਨੰ 128 ਮਿਤੀ 17-06-2017 ਨੂੰ ਜੁਰਮ 174 ਏ ਭ.ਦ ਦੇ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।
ਦੋ ਸਾਲ ਪਹਿਲਾਂ ਭਗੌੜਾ ਕਰਾਰ ਦਿੱਤਾ ਦੋਸ਼ੀ ਚੜ੍ਹਿਆ ਅੰਮ੍ਰਿਤਸਰ ਪੁਲਿਸ ਅੜਿੱਕੇ - ਗ੍ਰਿਫ਼ਤਾਰ ਕੀਤਾ ਗਿਆ
ਅੰਮ੍ਰਿਤਸਰ ਪੁਲਿਸ ਦੁਆਰਾ ਕਥਿਤ ਦੋਸ਼ੀ ਸਰਬਜੀਤ ਸਿੰਘ ਉਰਫ ਛੱਬਾ ਪੁੱਤਰ ਲੱਖਾ ਸਿੰਘ ਵਾਸੀ ਧੀਰੇਕੋਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ
ਉਨ੍ਹਾਂ ਦੱਸਿਆ ਕਿ ਉਕਤ ਮੁੱਕਦਮੇ ਵਿੱਚ ਕਥਿਤ ਦੋਸ਼ੀ ਸਰਬਜੀਤ ਸਿੰਘ ਉਰਫ ਛੱਬਾ ਨੂੰ ਮਾਣਯੋਗ ਅਦਾਲਤ ਵਲੋਂ ਮਿਤੀ 19-04-2019 ਨੂੰ ਪੀ.ਓ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਅਗਲੀ ਤਫਤੀਸ਼ ਲਈ ਥਾਣਾ ਜੰਡਿਆਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦੀ ਹਾਜ਼ਰੀ ’ਚ ਲੋਕਾਂ ਨੇ ਕੋਰੋਨਾ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ