ਅੰਮ੍ਰਿਤਸਰ: ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ ਹੈ ਅਤੇ ਇਸ ਮੌਕੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਣੀ ਦਾ ਆਨੰਦ ਮਾਣਿਆ।
ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ - ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ ਹੈ ਅਤੇ ਇਸ ਮੌਕੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, " ਮੇਰੇ ਕੈਬਿਨੇਟ ਸਹਿਯੋਗੀ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਵਧਾਈਆਂ। ਫੂਡ ਪ੍ਰਾਸੈਸਿੰਗ ਦੇ ਮਹੱਤਵਪੂਰਨ ਸੈਕਟਰ ਨੂੰ ਮਜ਼ਬੂਤ ਕਰਨ ਲਈ ਉਸ ਦੇ ਯਤਨ ਸ਼ਲਾਘਾਯੋਗ ਹਨ। ਮੈਂ ਉਸ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰਦਾ ਹਾਂ।"
ਕਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉੱਤੇ ਸਾਰਾ ਪ੍ਰਸ਼ਾਸਨਿਕ ਅਮਲਾ ਕਮਰ ਕੱਸੀ ਬੈਠਾ ਹੈ ਅਤੇ ਮਾਸਕ ਤੋਂ ਬਿਨਾਂ ਬਾਹਰ ਨਿਕਲਣ ਵਾਲੇ ਨੂੰ 500 ਦਾ ਚਲਾਨ ਭਰਨਾ ਪੈਂਦਾ ਹੈ। ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਿਨਾਂ ਮਾਸਕ ਤੋਂ ਵਿਖਾਈ ਦਿੱਤੇ।