ਅੰਮ੍ਰਿਤਸਰ: ਕੇਂਦਰੀ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ 'ਚ ਲਗਭਗ ਹੋਏ 64 ਕਰੋੜ ਰੁਪਏ ਦੇ ਘਪਲੇ ਵਾਲੇ ਮਾਮਲੇ 'ਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲ ਗਈ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਦੇ ਨਾਲ-ਨਾਲ ਐਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਜਾਂਚ 'ਤੇ ਸ਼ੱਕ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਐਤਵਾਰ ਨੂੰ ਕੇਂਦਰੀ ਵਾਲਮੀਕ ਮੰਦਰ ਪ੍ਰਬੰਧਨ ਕਮੇਟੀ ਨੇ ਭਾਜਪਾ ਦੇ ਆਗੂ ਤਰੁਣ ਚੁੱਘ ਨੂੰ ਪੀਐਮ ਮੋਦੀ ਅਤੇ ਕੇਂਦਰੀ ਸਮਾਜਿਕ ਨਿਆਂ ਮੰਤਰੀ ਥਾਵਰ ਚੰਦ ਗਹਿਲੋਤ ਦੇ ਨਾਂਅ ਦਾ ਮੰਗ ਪੱਤਰ ਦਿੰਦਿਆ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਤੋਂ ਮੰਗ ਕੀਤੀ।
ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਾਲਮੀਕ ਭਾਈਚਾਰੇ ਨੇ ਭਾਜਪਾ ਆਗੂ ਤਰੁਣ ਚੁੱਘ ਨੂੰ ਦਿੱਤਾ ਮੰਗ ਪੱਤਰ - ਵਜ਼ੀਫ਼ਾ ਘੁਟਾਲਾ
ਸਕਾਲਰਸ਼ਿਪ ਘੁਟਾਲੇ 'ਚ ਪੰਜਾਬ ਸਰਕਾਰ ਵੱਲੋਂ ਮੰਤਰੀ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦੇਣ ਦਾ ਵਿਰੋਧ ਕਰਦਿਆਂ ਕੇਂਦਰੀ ਵਾਲਮੀਕ ਮੰਦਰ ਪ੍ਰਬੰਧਨ ਕਮੇਟੀ ਨੇ ਭਾਜਪਾ ਆਗੂ ਤਰੁਣ ਚੁੱਘ ਨੂੰ ਕੇਂਦਰੀ ਸਮਾਜਿਕ ਨਿਆਂ ਮੰਤਰੀ ਥਾਵਰ ਚੰਦ ਗਹਿਲੋਤ ਦੇ ਨਾਂਅ ਦਾ ਮੰਗ ਪੱਤਰ ਦਿੰਦਿਆ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਤੋਂ ਮੰਗ ਕੀਤੀ।
ਇਸ ਮੌਕੇ ਮੰਗ ਪੱਤਰ ਲੈਣ ਤੋਂ ਬਾਅਦ ਭਾਜਪਾ ਆਗੂ ਤਰੁਣ ਚੁੱਘ ਨੇ ਕੈਪਟਨ ਨੂੰ ਸਵਾਲ ਕੀਤਾ ਕਿ ਕਰੋੜਾਂ ਦਾ ਘਪਲਾ ਕਰਨ ਵਾਲੇ ਧਰਮਸੋਤ ਨੂੰ ਕਲੀਨ ਚਿੱਟ ਅਤੇ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ਸਜ਼ਾ ਦੇ ਰਹੇ ਹੋ, ਇਹ ਕਿਹੋ ਜਿਹਾ ਇਨਸਾਫ ਹੈ?
ਉਨ੍ਹਾਂ ਨੇ ਕਿਹਾ ਅੱਜ ਉਨ੍ਹਾਂ ਨੂੰ ਕੇਂਦਰੀ ਵਾਲਮੀਕ ਮੰਦਰ ਪ੍ਰਬੰਧਨ ਕਮੇਟੀ ਨੇ ਪੀਐਮ ਮੋਦੀ ਅਤੇ ਕੇਂਦਰੀ ਸਮਾਜਿਕ ਨਿਆਂ ਮੰਤਰੀ ਥਾਵਰ ਚੰਦ ਗਹਿਲੋਤ ਦੇ ਨਾਂਅ ਦੀ ਇੱਕ ਚਿੱਠੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਅਪਰਾਧਕ ਮਾਮਲਾ ਦਰਜ ਕਰ ਗ੍ਰਿਫਤਾਰ ਕੀਤਾ ਜਾਵੇ ਅਤੇ ਨਾਲ ਮੰਗ ਕੀਤੀ ਹੈ ਕਿ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਕਮੇਟੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੋਂ ਆਇਆ 22 ਸੌ ਕਰੋੜ ਵਜ਼ੀਫੇ ਦਾ ਪੈਸਾ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ।