ਅੰਮ੍ਰਿਤਸਰ: ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਨਿਯੁਕਤੀਆਂ ਅਤੇ ਤਰੱਕੀ 'ਚ ਰਾਖਵਾਂਕਰਨ ਨਾਲ ਸਬੰਧਤ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ 23 ਫਰਵਰੀ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ। ਇਸ ਦਾ ਅਸਰ ਵੀ ਦੇਸ਼ 'ਚ ਵੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐਨਪੀਆਰ) ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ।
ਇਸ ਦਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ। ਅੰਮ੍ਰਿਤਸਰ ਵਿਖੇ ਵਾਲਮਿਕੀ ਭਾਈਚਾਰੇ ਦੇ ਸੱਦੇ 'ਤੇ ਮੁਸਲਿਮ, ਸਿੱਖ, ਇਸਾਈ,ਦਲਿਤ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਪ੍ਰਦਰਸ਼ਨ ਕਰਦੇ ਹੋਏ ਰੇਲ ਗੱਡੀਆਂ ਰੋਕੀਆਂ। ਇਸ ਨਾਲ ਕਾਫ਼ੀ ਗੱਡੀਆਂ ਪ੍ਰਭਾਵਿਤ ਹੋਈਆਂ।