ਅੰਮ੍ਰਿਤਸਰ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੜਕਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ (Deputy CM Op soni) ਤੇ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਅਤੇ ਸਥਾਨਕ ਵਿਧਾਇਕ ਰਾਜ ਕੁਮਾਰ ਵੇਰਕਾ ਸਣੇ ਹੋਰ ਕਈ ਆਗੂ ਵੀ ਮੌਜੂਦ ਰਹੇ।
'2022 ਦੀਆਂ ਚੋਣਾਂ ਦਾ ਚਿਹਰਾ ਚਰਨਜੀਤ ਸਿੰਘ ਚੰਨੀ'
ਉੱਥੇ ਹੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ (Raj Kumar Verka) ਨੇ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਵਿੱਖਬਾਣੀ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ’ਚ ਵੀ ਚਰਨਜੀਤ ਸਿੰਘ ਚੰਨੀ ਹੀ ਹੋਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਚ ਕਾਂਗਰਸ ਪਾਰਟੀ ਕੰਮ ਕਰਕੇ 2022 ਚ ਆਵੇਗੀ ਅਤੇ ਫਿਰ 2027 ’ਚ ਵੀ ਕਾਂਗਰਸ ਪਾਰਟੀ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀਆਂ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੋ ਬਿਆਨਬਾਜ਼ੀਆ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਕਰ ਰਹੀ ਹੈ ਇਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਉਹ ਬੌਖਲਾ ਗਏ ਹਨ।
'ਪੰਜਾਬ ਦਾ ਨਵਾਂ ਰੂਪ ਦੇਖਣ ਨੂੰ ਮਿਲੇਗਾ'