ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦੀ ਵੇਰਕਾ ਦੀ ਰਹਿਣ ਵਾਲੀ ਇੱਕ ਔਰਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਨਾਲ ਇੱਕ ਨੌਜਵਾਨ ਵੱਲੋਂ ਕਈ ਵਾਰ ਜਬਰ ਜਨਾਹ ਕੀਤਾ ਗਿਆ ਤੇ ਇਸ ਦੀ ਖ਼ਬਰ ਪੁਲਿਸ ਨੂੰ ਵੀ ਦਿੱਤੀ ਗਈ ਸੀ। ਪਰ ਪੁਲਿਸ ਨੇ ਹਾਲੇ ਤੱਕ ਕੋਈ ਕੇਸ ਦਰਜ਼ ਨਹੀਂ ਕੀਤਾ ਹੈ।
ਪੁਲਿਸ ਕਮਿਸ਼ਨਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਪੁਲਿਸ ਕਮਿਸ਼ਨਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
ਕੁਝ ਦਿਨ ਪਹਿਲਾ ਅੰਮ੍ਰਿਤਸਰ ਵਿਖੇ ਇੱਕ ਔਰਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਨਾਲ ਇੱਕ ਨੌਜਵਾਨ ਵੱਲੋਂ ਕਈ ਵਾਰ ਜਬਰ ਜਨਾਹ ਕੀਤਾ ਗਿਆ ਤੇ ਇਸ ਦੀ ਖ਼ਬਰ ਪੁਲਿਸ ਨੂੰ ਵੀ ਦਿੱਤੀ ਗਈ ਸੀ। ਪਰ ਪੁਲਿਸ ਨੇ ਹਾਲੇ ਤੱਕ ਕੋਈ ਕੇਸ ਦਰਜ਼ ਨਹੀਂ ਕੀਤਾ ਹੈ।
ਫ਼ੋਟੋ
ਕੁੜੀ ਆਪਣੇ ਪਰਿਵਾਰ ਨਾਲ ਕਮਿਸ਼ਨਰ ਦਫ਼ਤਰ ਪਹੁੰਚੀ ਅਤੇ ਇਨ੍ਹਾਂ ਵੱਲੋਂ ਪੁਲਿਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀੜਤ ਦਾ ਕਹਿਣਾ ਹੈ ਕਿ ਉਸ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਉਹ ਇਸ ਉਮੀਦ ਦੇ ਨਾਲ ਕਮਿਸ਼ਨਰ ਕੋਲ ਆਈ ਹੈ ਕਿ ਉਸ ਨੂੰ ਇਥੋਂ ਇਨਸਾਫ਼ ਜਰੂਰ ਮਿਲੇਗਾ। ਇਸ ਦੇ ਨਾਲ ਹੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੀੜ੍ਹਤਾਂ ਨਾਲ ਹੋਏ ਜ਼ੁਲਮ ਦਾ ਇਨਸਾਫ਼ ਉਸ ਨੂੰ ਜ਼ਰੂਰ ਮਿਲੇਗਾ ਤੇ ਮੁਲਜ਼ਮ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।