ਪੰਜਾਬ

punjab

By

Published : Mar 15, 2022, 10:41 AM IST

ETV Bharat / state

ਪਿੰਡ ਵਾਸੀਆਂ ਅਤੇ ਸਿੱਖ ਜਥੇਬੰਦੀਆਂ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਚਾੜ੍ਹਿਆ ਕੁਟਾਪਾ

ਪਿੰਡ ਮੁੱਛਲ ਵਿਖੇ ਸਮਾਜ ਸੇਵੀ ਸੰਸਥਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇੱਕ ਨਸ਼ੇੜੀ ਵਿਅਕਤੀ ਦੇ ਨਾਲ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰਾਂ ਕੁਝ ਨਹੀਂ ਕਰਨਗੀਆਂ ਤਾਂ ਉਨ੍ਹਾਂ ਨੂੰ ਖ਼ੁਦ ਹੀ ਇਨ੍ਹਾਂ ਖਿਲਾਫ ਕਦਮ ਚੁੱਕਣਾ ਪਵੇਗਾ।

ਲੋਕਾਂ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਚਾੜ੍ਹਿਆ ਕੁਟਾਪਾ
ਲੋਕਾਂ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਚਾੜ੍ਹਿਆ ਕੁਟਾਪਾ

ਅੰਮ੍ਰਿਤਸਰ:ਸੂਬੇ ਵਿੱਚ ਲਗਾਤਾਰ ਹੀ ਨਸ਼ਾ ਵੇਚਣ ਵਾਲਿਆਂ ਦੀ ਕੁੱਟਮਾਰ ਦੀ ਵੀਡੀਓ ਅਕਸਰ ਹੀ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਅੰਮ੍ਰਿਤਸਰ ਦੇ ਮੁੱਛਲ ਪਿੰਡ ਤੋਂ ਸਾਹਮਣੇ ਆਈ ਹੈ ਜਿੱਥੇ ਕਈ ਲੋਕ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਦੇ ਚੰਗੁਲ ਵਿਚ ਚਲੇ ਗਏ ਸਨ, ਪਿੰਡ ’ਚ ਸਿੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਨਸ਼ਾ ਵੇਚਣ ਵਾਲੇ ਖਿਲਾਫ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਅਤੇ ਵੀਡੀਓ ਨੂੰ ਵੀ ਸੋਸ਼ਲ ਮੀਡੀਆ ’ਤੇ ਸਾਂਝੀ ਵੀ ਕੀਤੀ ਗਈ।

ਲੋਕਾਂ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਚਾੜ੍ਹਿਆ ਕੁਟਾਪਾ

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਮੁੱਛਲ ’ਚ ਪਿੰਡ ਵਾਸੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਨਸ਼ਾ ਪੀਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਮੁੱਛਲ ਦਾ ਕਹਿਣਾ ਹੈ ਕਿ ਜਿਸ ਨਾਲ ਉਨ੍ਹਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਉਸ ਵਿਅਕਤੀ ’ਤੇ ਵੱਡੇ ਦਿਨ ਤੋਂ ਸਾਡੀ ਨਜ਼ਰ ਸੀ ਅਤੇ ਇਹ ਅਕਸਰ ਹੀ ਇਸ ਥਾਂ ਉੱਤੇ ਨਸ਼ਾ ਲੈਣ ਲਈ ਪਹੁੰਚਦਾ ਸੀ। ਉੱਥੇ ਉਨ੍ਹਾਂ ਨੇ ਕਿਹਾ ਕਿ ਇਸ ਪਿੰਡ ਵਿੱਚ ਪਹਿਲਾਂ ਹੀ ਜ਼ਹਿਰੀਲੀ ਸ਼ਰਾਬ ਪੀ ਕੇ ਕਾਫ਼ੀ ਲੋਕ ਮਰ ਚੁੱਕੇ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਪਿੰਡ ਵਿੱਚ ਹੋਰ ਵੀ ਕੋਈ ਮੌਤ ਨਸ਼ੇ ਕਾਰਨ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ ਪਰ ਪੁਲਿਸ ਵੱਲੋਂ ਇਸ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਪਿੰਡ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਵੱਲੋਂ ਇਹ ਪਹਿਲਕਦਮੀ ਕੀਤੀ ਗਈ। ਬਾਅਦ ਚ ਉਸ ਨੂੰ ਅਗਲੀ ਕਾਰਵਾਈ ਦੇ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਲਗਾਤਾਰ ਹੀ ਪੰਜਾਬ ਵਿਚ ਨਸ਼ਾ ਵੱਧਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਗਈ ਸੀ ਕਿ ਪੰਜਾਬ ਵਿਚ ਜਲਦ ਤੋਂ ਜਲਦ ਨਸ਼ਾ ਖ਼ਤਮ ਕੀਤਾ ਜਾਵੇਗਾ ਉੱਥੇ ਹੀ ਹੁਣ 2022 ਦੇ ਵਿੱਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਗਿਆ ਹੈ ਅਤੇ 92ਵੇਂ ਦੇ ਕਰੀਬ ਸੀਟਾਂ ਵੀ ਜਿੱਤਿਆ ਗਈਆਂ ਹਨ।

ਹੁਣ ਵੇਖਣਾ ਹੋਵੇਗਾ ਕਿ ਪੰਜਾਬ ਵਿਚ ਨਸ਼ੇ ’ਤੇ ਆਮ ਆਦਮੀ ਪਾਰਟੀ ਨੱਥ ਪਾ ਸਕੇਗੀ ਜਾਂ ਨਹੀਂ ਪਰ ਹੁਣ ਪਿੰਡ ਵਾਸੀਆਂ ਵੱਲੋਂ ਕਮਰ ਕੱਸ ਲਈ ਗਈ ਹੈ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਖੁਦ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਨੀਟੂ ਸਟਰਾਂਵਾਲੇ ਨੇ ਕੱਪੜੇ ਪਾੜ ਕੀਤਾ ਹਾਈਵੋਲਟੇਜ ਡਰਾਮਾ, ਵੀਡੀਓ ਵਾਇਰਲ

ABOUT THE AUTHOR

...view details