ਅੰਮ੍ਰਿਤਸਰ: ਰੇਤ ਦੀ ਮਾਈਨਿੰਗ ਨੂੰ ਲੈ ਕੇ ਅਜਨਾਲਾ ਦੇ ਸਰਹੱਦੀ ਪਿੰਡ ਕੱਸੋਵਾਲ ਦੇ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਕੱਸੋਵਾਲ ਰੇਤਾਂ ਦੀ ਚਲ ਰਹੀ ਨਜਾਇਜ਼ ਮਾਈਨਿੰਗ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸਦੇ ਕੁਝ ਦਿਨਾਂ ਬਾਅਦ ਮੁੜ ਤੋਂ ਮਾਇਨਿੰਗ ਸ਼ੁਰੂ ਹੋ ਗਈ ਹੈ ਜਿਸ ਕਾਰਨ ਬਾਅਦ ਪਿੰਡ ਵਾਸੀਆਂ ਨੇ ਨਜ਼ਾਇਜ਼ ਮਾਈਨਿੰਗ ਦੇ ਖਿਲਾਫ ਧਰਨਾ ਲਗਾਇਆ ਹੈ।
ਇਸ ਸਬੰਧੀ ਪਿੰਡ ਵਾਸੀ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਰਾਵੀ ਦਰਿਆ ਕਿਨਾਰੇ ਪਿੰਡ ਵਿਚ ਰਹਿੰਦੇ ਹਨ ਅਤੇ ਰਾਵੀ ਦਰਿਆ ਨੇੜੇ ਜੀਵਨ ਬਹੁਤ ਮੁਸ਼ਕਿਲ ਹੁੰਦਾ ਹੈ। ਰਾਵੀ ਦਰਿਆ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐੱਸਡੀਐਮ ਦਫ਼ਤਰ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਜੋ ਨਿਸ਼ਾਨਦੇਹੀ ਹੋਈ ਹੈ ਇਹ ਵਿਭਾਗ ਵਲੋਂ ਨਹੀਂ ਹੋਈ ਠੇਕੇਦਾਰਾਂ ਵੱਲੋਂ ਆਪਣੇ ਤੌਰ ’ਤੇ ਨਿਸ਼ਾਨੀਆਂ ਲਗਾਈਆਂ ਗਈਆਂ ਹਨ।